ਸ੍ਰੀ ਮੁਕਤਸਰ ਸਾਹਿਬ, 30 ਸਤੰਬਰ
ਉਪ-ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨ ਦੀਪ ਸਿੰਘ ਅਤੇ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਮੁਕਤਸਰ ਸਾਹਿਬ ਡਾ ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾ ਹੇਠ ਸਹਾਇਕ ਪੌਦਾ ਸੁਰੱਖਿਆ ਅਫਸਰ ਸ਼੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਵੱਲੋ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾ ਵਿੱਚ ਝੋਨੇ/ਬਾਸਮਤੀ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਸਾੜਨ ਤੋ ਹੋਣ ਵਾਲੇ ਨੁਕਸਾਨਾਂ ਪ੍ਰਤੀ ਕਿਸਾਨਾ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਵੈਨ ਰਾਹੀ ਜਾਗਰੂਕਤਾ ਮੁਹਿੰਮ ਦਾ ਆਗਾਜ ਕੀਤਾ ਗਿਆ। ਇਸ ਦੌਰਾਨ ਉਪ-ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨ ਦੀਪ ਸਿੰਘ ਵੱਲੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾਕੇ ਰਵਾਨਾ ਕੀਤਾ ਗਿਆ।
ਉਪ-ਮੰਡਲ ਮੈਜਿਸਟ੍ਰੇਟ ਸ੍ਰੀ ਗੁਰਕਿਰਨ ਦੀਪ ਸਿੰਘ ਨੇ ਦੱਸਿਆ ਕਿ ਪ੍ਰਚਾਰ ਵੈਨ ਦੇ ਰਾਹੀਂ ਪਿੰਡ-ਪਿੰਡ ਜਾ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਨ ਬਚਾਉਣ ਦਾ ਹੋਕਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਵਾਤਾਵਰਨ ਲਈ ਬਹੁਤ ਘਾਤਕ ਹੈ, ਇਸ ਨਾਲ ਜਿਥੇ ਹਵਾ ਦਾ ਪ੍ਰਦੂਸ਼ਨ ਹੁੰਦਾ ਹੈ, ਉਥੇ ਮਿੱਟੀ ਦੀ ਉਪਜਾਉ ਸ਼ਕਤੀ ਤੇ ਵੀ ਮਾੜਾ ਅਸਰ ਪੈਂਦਾ ਹੈ ਅਤੇ ਇਸ ਦੇ ਨਾਲ ਬਜੁਰਗਾ ਅਤੇ ਬੱਚਿਆ ਦੀ ਸਹਿਤ ਨੂੰ ਵੀ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਨੇ ਕਿਸਾਨਾ ਨੂੰ ਅਪੀਲ ਕੀਤੀ ਕਿ ਪਰਾਲੀ ਸਾੜਨ ਦੀ ਬਿਜਾਏ ਸਰਕਾਰ ਵੱਲੋਂ ਸਬਸਿਡੀ ’ਤੇ ਮੁਹੱਇਆ ਕੀਤੀਆ ਗਈ ਮਸ਼ੀਨਾ ਦੀ ਵਰਤੋ ਕਰਕੇ ਪਰਾਲੀ ਪ੍ਰਬੰਧਨ ਵਿੱਚ ਵੱਧ ਤੋ ਵੱਧ ਯੋਗਦਾਨ ਪਾਇਆ ਜਾਵੇ।
ਸਹਾਇਕ ਪੌਦਾ ਸੁਰੱਖਿਆ ਅਫਸਰ ਡਾ ਰਾਜਵਿੰਦਰ ਸਿੰਘ ਵੱਲੋਂ ਕਿਸਾਨਾ ਨੂੰ ਅਪੀਲ ਕੀਤੀ ਕਿ ਸਾਨੂੰ ਵੱਧ ਤੋ ਵੱਧ ਪਰਾਲੀ ਦਾ ਪ੍ਰਬੰਧਨ ਖੇਤਾ ਵਿੱਚ ਹੀ ਕਰਨਾ ਚਾਹੀਦਾ ਹੈ ਤਾਂ ਜੋ ਮਿੱਟੀ ਦੀ ਉਪਜਾਉ ਸ਼ਕਤੀ ਨੂੰ ਬਰਕਰਾਰ ਰੱਖਿਆ ਜਾ ਸਕੇ ਅਤੇ ਖਾਦਾਂ ਦੀ ਬੇਲੋੜੀ ਵਰਤੋ ਘੱਟ ਕੀਤੀ ਜਾ ਸਕੇ। ਉਨ੍ਹਾ ਨੇ ਦੱਸਿਆ ਕਿ ਸੀ. ਆਰ. ਐਮ. ਸਕੀਮ ਅਧੀਨ ਸਰਕਾਰ ਵੱਲੋਂ ਐਸ. ਸੀ. ਕੈਟਾਗਿਰੀ ਦੇ ਕਿਸਾਨਾ ਲਈ ਮਸ਼ੀਨਾ ਅਪਲਾਈ ਕਰਨ ਦੇ ਲਈ ਪੋਰਟਲ ਦੋਬਾਰਾ ਖੋਲਿਆ ਗਿਆ ਹੈ, ਸੋ ਐਸ. ਸੀ. ਕੈਟਾਗਿਰੀ ਦੇ ਕਿਸਾਨਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਵੱਧ ਤੋ ਵੱਧ ਇਸ ਸਕੀਮ ਅਧੀਨ ਅਪਲਾਈ ਕਰਨ ਅਤੇ ਪਰਾਲੀ ਪ੍ਰਬੰਧਨ ਮਹਿੰਮ ਵਿੱਚ ਆਪਣਾ ਵੱਧ ਤੋ ਵੱਧ ਯੋਗਦਾਨ ਦੇਣ। ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਵੱਧ ਤੋ ਵੱਧ ਜਾਣਕਾਰੀ ਲੈਣ ਲ਼ਈ ਆਪਣੇ ਸਰਕਲ ਦੇ ਦਫਤਰਾਂ ਨਾਲ ਰਾਬਤਾ ਰੱਖਣ।
ਇਸ ਮੌਕੇ ਮਨਿੰਦਰਦੀਪ ਸਿੰਘ ਏ.ਡੀ.ੳ, ਗਗਨਦੀਪ ਸਿੰਘ ਮਾਨ ਡੀ. ਪੀ. ਡੀ ਆਤਮਾ, ਮਨਦੀਪ ਸਿੰਘ ਜੂਨੀਅਰ ਤਕਨੀਸ਼ੀਅਨ ਅਤੇ ਹਰਭਜਨ ਸਿੰਘ ਏ. ਐਸ. ਆਈ. ਹਾਜ਼ਰ ਸਨ।