ਸ੍ਰੀ ਮੁਕਤਸਰ ਸਾਹਿਬ,08 ਅਕਤੂਬਰ
ਭਾਸ਼ਾ ਵਿਭਾਗ ਪੰਜਾਬ ਦੇ ਨਿਰਦੇਸ਼ਕ ਜਸਵੰਤ ਸਿੰਘ ਜਫ਼ਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਖਾਲਸਾ ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ‘ਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ-ਕਾਲਜਾਂ ‘ਚੋਂ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।
ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ ਨੇ ਦੱਸਿਆ ਕਿ ਵਿਦਿਆਰਥੀਆਂ ਦਾ ਬੌਧਿਕ ਵਿਕਾਸ ਲਈ ਇਹ ਮੁਕਾਬਲੇ ਤਿੰਨ ਵਰਗਾਂ, ਮਿਡਲ, ਸੈਕੰਡਰੀ ਅਤੇ ਕਾਲਜ ਪੱਧਰ ਤਹਿਤ ਕਰਵਾਏ ਗਏ। ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਤਰਲੋਕ ਬੰਧੂ ਅਤੇ ਸਮੂਹ ਸਟਾਫ ਦੇ ਵੱਡਮੁੱਲੇ ਸਹਿਯੋਗ ਨਾਲ ਕਰਵਾਏ ਗਏ ਇਹਨਾਂ ਮੁਕਾਬਲਿਆਂ ਦੇ ਨਤੀਜੇ ਇਸ ਪ੍ਰਕਾਰ ਰਹੇ: ਮਿਡਲ ਵਰਗ ‘ਚੋਂ ਸੰਗਮਪ੍ਰੀਤ ਕੌਰ ਦਸ਼ਮੇਸ਼ ਗਰਲਜ਼ ਸੈਕੰਡਰੀ ਸਕੂਲ ਬਾਦਲ, ਰਾਜਵੀਰ ਕੌਰ ਸਰਕਾਰੀ ਸੈਕੰਡਰੀ ਸਕੂਲ ਫਤੂਹੀ ਖੇੜਾ ਅਤੇ ਅਮਨਦੀਪ ਕੌਰ ਸਰਕਾਰੀ ਸੈਕੰਡਰੀ ਸਕੂਲ ਫਤੂਹੀ ਖੇੜਾ ਕ੍ਰਮਵਾਰ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ‘ਤੇ ਰਹੇ । ਸੈਕੰਡਰੀ ਵਰਗ ‘ਚੋਂ ਨਿਖਿਲ ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਰੁਪਾਣਾ. ਗੁਰਕੀਰਤ ਸਿੰਘ, ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਰੁਪਾਣਾ ਅਤੇ ਨੂਰਵੀਰ ਕੌਰ ਦਸ਼ਮੇਸ਼ ਗਰਲਜ਼ ਸੈਕੰਡਰੀ ਸਕੂਲ ਬਾਦਲ ਕ੍ਰਮਵਾਰ ਪਹਿਲੇ ,ਦੂਸਰੇ ਤੇ ਤੀਸਰੇ ਸਥਾਨ ‘ਤੇ ਰਹੇ। ਕਾਲਜ ਵਰਗ ‘ਚੋਂ ਬਿਸਨ ਸਿੰਘ ਖਾਲਸਾ ਕਾਲਜ ਆਫ਼ ਐਜੂਕੇਸ਼ਨ, ਸ੍ਰੀ ਮੁਕਤਸਰ ਸਾਹਿਬ, ਸਿਮਰਨਜੀਤ ਕੌਰ ਡੀ.ਏ.ਵੀ.ਕਾਲਜ ਮਲੋਟ ਅਤੇ ਸੁਖਦੀਪ ਕੌਰ ਸਰਕਾਰੀ ਕਾਲਜ ਸ੍ਰੀ ਮੁਕਸਰ ਸਾਹਿਬ ਕ੍ਰਮਵਾਰ ਪਹਿਲੇ ,ਦੂਸਰੇ ਤੇ ਤੀਸਰੇ ਸਥਾਨ ‘ਤੇ ਰਹੇ। ਜੇਤੂ ਵਿਦਿਆਰਥੀਆਂ ਦਾ ਡਾ. ਤਰਲੋਕ ਬੰਧੂ, ਰਿਟਾ.ਉੱਪ ਜ਼ਿਲ੍ਹਾ ਸਿੱਖਿਆ ਅਫਸਰ ਗੁਰਲਾਭ ਸਿੰਘ ਤੇ ਬਲਜਿੰਦਰ ਜੌੜਕੀਆਂ ਵੱਲੋਂ ਨਕਦ ਰਾਸ਼ੀ, ਮੈਡਲਾਂ ਤੇ ਸਰਟੀਫਕੇਟਾਂ ਨਾਲ ਸਨਮਾਨ ਕੀਤਾ ਗਿਆ।
ਜ਼ਿਲ੍ਹਾ ਸਿੱਖਿਆ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੇ ਬੀ.ਆਰ.ਸੀ.ਦਵਿੰਦਰ ਸਿੰਘ ਵੱਲੋਂ ਹਾਜ਼ਰੀਨ ਨੂੰ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਪ੍ਰੇਰਿਤ ਕੀਤਾ ਗਿਆ। ਜਗਮੀਤ ਸਿੰਘ ਜੂਨੀਅਰ ਸਹਾਇਕ ਵੱਲੋਂ ਸਭ ਦਾ ਧੰਨਵਾਦ ਕੀਤਾ ਗਿਆ। ਮੁਕਾਬਲੇ ਸੰਪੰਨ ਕਰਵਾਉਣ ਲਈ ਡਾ. ਰਜਨੀ ਬਾਲਾ, ਡਾ.ਰਿਤੀਕਾ ਗਰੋਵਰ, ਗੁਰਨਾਮ ਸਿੰਘ ਜਵਾਹਰੇਵਾਲਾ, ਅੰਮ੍ਰਿਤਪਾਲ ਕੌਰ ਭਾਗਸਰ, ਚਰਨਜੀਤ ਸਿੰਘ ਅਤੇ ਗੁਰਪ੍ਰੀਤ ਕੌਰ ਸੰਮੇਵਾਲੀ ਦਾ ਸਹਿਯੋਗ ਸ਼ਲਾਘਾਯੋਗ ਰਿਹਾ ।