• Saturday, 29 August 2026
Advertisement Advertisement
Ad banner Ad banner
SC ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਦਿੱਤਾ ਅਸਤੀਫਾ, ਚਮਕੌਰ ਸਾਹਿਬ ਤੋਂ ਹੋਣਗੇ AAP ਦੇ ਹਲਕਾ ਇੰਚਾਰਜ

28 Aug 2026 | 7 Views

SC ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਦਿੱਤਾ ਅਸਤੀਫਾ, ਚਮਕੌਰ ਸਾਹਿਬ ਤੋਂ ਹੋਣਗੇ AAP ਦੇ ਹਲਕਾ ਇੰਚਾਰਜ

ਚੰਡੀਗੜ੍ਹ, 28 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀ (SC) ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਆਪਣੇ ਸੰਵਿਧਾਨਕ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਇਹ ਅਸਤੀਫਾ ਅੱਜ ਦਿੱਤਾ ਗਿਆ।

ਜਾਣਕਾਰੀ ਅਨੁਸਾਰ, ਜਸਬੀਰ ਸਿੰਘ ਗੜ੍ਹੀ ਨੂੰ ਬੀਤੇ ਦਿਨ ਆਮ ਆਦਮੀ ਪਾਰਟੀ (AAP) ਵੱਲੋਂ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ SC ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ।

ਦੱਸਿਆ ਜਾ ਰਿਹਾ ਹੈ ਕਿ SC ਕਮਿਸ਼ਨ ਦੇ ਸੰਵਿਧਾਨਕ ਅਹੁਦੇ ’ਤੇ ਰਹਿੰਦਿਆਂ ਸਿੱਧੇ ਤੌਰ ’ਤੇ ਰਾਜਨੀਤਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਣਾ ਉਚਿਤ ਨਹੀਂ ਹੈ। ਇਸੇ ਕਾਰਨ ਜਸਬੀਰ ਸਿੰਘ ਗੜ੍ਹੀ ਨੇ ਚੇਅਰਮੈਨ ਦਾ ਅਹੁਦਾ ਛੱਡ ਦਿੱਤਾ ਹੈ।

ਹੁਣ ਜਸਬੀਰ ਸਿੰਘ ਗੜ੍ਹੀ ਚਮਕੌਰ ਸਾਹਿਬ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ’ਤੇ ਧਿਆਨ ਕੇਂਦਰਿਤ ਕਰਨਗੇ।

Categories: Punjab

Tags: None

Published on: 28 Aug 2026

Guraashish Singh Dhaliwal
Mobile N/A
📣 Share this post

Latest News