• Saturday, 19 September 2026
Advertisement Advertisement
Ad banner Ad banner
ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧਾਂ ਦੇ ਨਿਰਦੇਸ਼

18 Sep 2026 | 5 Views

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧਾਂ ਦੇ ਨਿਰਦੇਸ਼

ਜਲੰਧਰ, 18 ਸਤੰਬਰ: 25 ਸਤੰਬਰ ਨੂੰ ਮਨਾਏ ਜਾਣ ਵਾਲੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਸੁਰੱਖਿਆ, ਆਵਾਜਾਈ ਅਤੇ ਹੋਰ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੀ ਖੇਤਰ ਵਿੱਚ ਵਿਸ਼ੇਸ਼ ਮਹੱਤਤਾ ਹੈ। ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਮੇਲੇ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਸੁਰੱਖਿਆ ਅਤੇ ਆਵਾਜਾਈ ਪ੍ਰਬੰਧਾਂ ’ਤੇ ਵਿਸ਼ੇਸ਼ ਧਿਆਨ

ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਮੇਲੇ ਦੌਰਾਨ ਲੋੜੀਂਦੀ ਗਿਣਤੀ ਵਿੱਚ ਪੁਲਿਸ ਕਰਮਚਾਰੀਆਂ ਦੀ ਤਾਇਨਾਤੀ, ਮਹਿਲਾ ਪੁਲਿਸ ਦੀ ਵਿਵਸਥਾ ਅਤੇ ਸੁਚੱਜੀ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ। ਇਸ ਦੇ ਨਾਲ ਹੀ ਆਵਾਜਾਈ ਨੂੰ ਸੁਚਾਰੂ ਰੱਖਣ ਲਈ ਬਦਲਵੇਂ ਟ੍ਰੈਫਿਕ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ।

ਉਨ੍ਹਾਂ ਮੰਦਿਰ, ਮੰਦਿਰ ਨੂੰ ਜਾਣ ਵਾਲੇ ਮੁੱਖ ਮਾਰਗਾਂ, ਨਾਲ ਲੱਗਦੀਆਂ ਸੜਕਾਂ ਅਤੇ ਮੇਲਾ ਸਥਾਨ ਦੀ ਢੁੱਕਵੀਂ ਸਾਫ-ਸਫਾਈ ਅਤੇ ਸਜਾਵਟ ਯਕੀਨੀ ਬਣਾਉਣ ਲਈ ਵੀ ਕਿਹਾ।

ਪਾਣੀ, ਮੈਡੀਕਲ ਅਤੇ ਫਾਇਰ ਬ੍ਰਿਗੇਡ ਦੇ ਪ੍ਰਬੰਧ

ਮੇਲੇ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਮੈਡੀਕਲ ਟੀਮਾਂ ਅਤੇ ਐਂਬੂਲੈਂਸਾਂ ਦੀ ਤਾਇਨਾਤੀ, ਪੀਣ ਵਾਲੇ ਪਾਣੀ ਦੀ ਉਪਲਬਧਤਾ, ਫਾਇਰ ਬ੍ਰਿਗੇਡ ਅਤੇ ਆਰਜ਼ੀ ਪਖਾਨਿਆਂ ਸਮੇਤ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ।

ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਨੂੰ ਮੇਲੇ ਵਿੱਚ ਲੱਗਣ ਵਾਲੀਆਂ ਸਟੇਜਾਂ ਅਤੇ ਝੂਲਿਆਂ ਦੀ ਲੋੜੀਂਦੀ ਜਾਂਚ ਕਰਨ ਲਈ ਵੀ ਕਿਹਾ, ਤਾਂ ਜੋ ਸ਼ਰਧਾਲੂਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਾ ਹੋਵੇ।

ਨਿਰਵਿਘਨ ਬਿਜਲੀ ਸਪਲਾਈ ਦੇ ਨਿਰਦੇਸ਼

ਬਿਜਲੀ ਵਿਭਾਗ ਨੂੰ ਮੇਲੇ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ ਗਿਆ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜਿੱਥੇ ਵੀ ਬਿਜਲੀ ਦੀਆਂ ਤਾਰਾਂ ਢਿੱਲੀਆਂ ਜਾਂ ਨੀਵੀਆਂ ਹਨ, ਉਨ੍ਹਾਂ ਨੂੰ ਤੁਰੰਤ ਠੀਕ ਕਰਵਾਇਆ ਜਾਵੇ।

ਉਨ੍ਹਾਂ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਮੇਲੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣੀ ਚਾਹੀਦੀ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਡੀ.ਸੀ.ਪੀ. ਮਨਪ੍ਰੀਤ ਸਿੰਘ ਢਿੱਲੋਂ, ਡੀ.ਸੀ.ਪੀ. ਪਰਮਿੰਦਰ ਸਿੰਘ, ਡੀ.ਸੀ.ਪੀ. ਅਦਿੱਤਿਆ ਵਾਰੀਅਰ, ਐਸ.ਡੀ.ਐਮ. ਸ਼ੁਭੀ ਆਂਗਰਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Categories: Punjab

Tags: None

Published on: 18 Sep 2026

Guraashish Singh Dhaliwal
Mobile N/A
📣 Share this post

Latest News