• Thursday, 1 October 2026
Advertisement Advertisement
Ad banner Ad banner
ਸੀ.ਐੱਮ.ਦੀ ਯੋਗਸ਼ਾਲਾ ਤਹਿਤ ਸ੍ਰੀ ਮੁਕਤਸਰ ਸਾਹਿਬ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨ ਅਤੇ ਬਜ਼ੁਰਗ ਰੋਜ਼ਾਨਾ ਕਰ ਰਹੇ ਹਨ ਯੋਗਾ

01 Oct 2026 | 8 Views

ਸੀ.ਐੱਮ.ਦੀ ਯੋਗਸ਼ਾਲਾ ਤਹਿਤ ਸ੍ਰੀ ਮੁਕਤਸਰ ਸਾਹਿਬ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨ ਅਤੇ ਬਜ਼ੁਰਗ ਰੋਜ਼ਾਨਾ ਕਰ ਰਹੇ ਹਨ ਯੋਗਾ

 

ਜ਼ਿਲ੍ਹੇ ’ਚ 18,377 ਮੈਂਬਰਾਂ ਨੇ ਕਰਵਾਈ ਰਜਿਸਟ੍ਰੇਸ਼ਨ

ਸ੍ਰੀ ਮੁਕਤਸਰ ਸਾਹਿਬ, 01 ਅਕਤੂਬਰ:

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਿਰੋਗ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਦੇ ਮੰਤਵ ਨਾਲ ਚਲਾਈ ਜਾ ਰਹੀ ਸੀ.ਐੱਮ. ਦੀ ਯੋਗਸ਼ਾਲਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਹਰ ਰੋਜ਼ ਸਵੇਰੇ ਅਤੇ ਸ਼ਾਮ ਮੁਫ਼ਤ ਯੋਗਾ ਕਲਾਸਾਂ ਰਾਹੀਂ ਹਜ਼ਾਰਾਂ ਨੌਜਵਾਨ ਅਤੇ ਬਜ਼ੁਰਗ ਸਿਹਤਮੰਦ ਜੀਵਨਸ਼ੈਲੀ ਵੱਲ ਕਦਮ ਵਧਾ ਰਹੇ ਹਨ। ਯੋਗਾ ਪ੍ਰਤੀ ਲੋਕਾਂ ਦੀ ਦਿਲਚਸਪੀ ਲਗਾਤਾਰ ਵਧ ਰਹੀ ਹੈ ਅਤੇ ਹਰ ਉਮਰ ਵਰਗ ਦੇ ਲੋਕ ਇਨ੍ਹਾਂ ਕਲਾਸਾਂ ਵਿੱਚ ਉਤਸ਼ਾਹ ਨਾਲ ਭਾਗ ਲੈ ਰਹੇ ਹਨ।

ਜ਼ਿਲ੍ਹਾ ਯੋਗ ਕੋਆਰਡੀਨੇਟਰ ਆਜ਼ਾਦ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਬਲਾਕ ਸ੍ਰੀ ਮੁਕਤਸਰ ਸਾਹਿਬ ਵਿੱਚ 32 ਯੋਗਾ ਟਰੇਨਰਾਂ ਵੱਲੋਂ 162 ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ ਅਤੇ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 18,377 ਮੈਂਬਰ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹ ਅੰਕੜੇ ਜ਼ਿਲ੍ਹੇ ਵਿੱਚ ਯੋਗਾ ਪ੍ਰਤੀ ਲੋਕਾਂ ਦੇ ਵਧਦੇ ਵਿਸ਼ਵਾਸ ਅਤੇ ਉਤਸ਼ਾਹ ਨੂੰ ਦਰਸਾਉਂਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਤਜ਼ਰਬੇਕਾਰ ਯੋਗਾ ਟ੍ਰੇਨਰਾਂ ਰਾਹੀਂ ਨਿਯਮਿਤ ਤੌਰ 'ਤੇ ਮੁਫ਼ਤ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲਾਸਾਂ ਨਾਲ ਲੋਕਾਂ ਦੀ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਸਿਹਤ ਵਿੱਚ ਵੀ ਸਕਾਰਾਤਮਕ ਸੁਧਾਰ ਆ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਵਾਸੀ ਆਪਣੀ ਰੋਜ਼ਾਨਾ ਦੀ ਜੀਵਨਸ਼ੈਲੀ ਵਿੱਚ ਯੋਗਾ ਨੂੰ ਸ਼ਾਮਲ ਕਰਕੇ ਤੰਦਰੁਸਤ ਅਤੇ ਨਿਰੋਗ ਜੀਵਨ ਵੱਲ ਕਦਮ ਵਧਾ ਸਕਦੇ ਹਨ, ਇਸ ਲਈ ਉਹ ਇਨ੍ਹਾਂ ਯੋਗਾ ਕਲਾਸਾਂ ਦਾ ਲਾਭ ਉਠਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਿੰਡ ਜਾਂ ਮੁਹੱਲੇ ਦੇ ਘੱਟੋ-ਘੱਟ 25 ਵਿਅਕਤੀ ਯੋਗਾ ਕਲਾਸਾਂ ਸ਼ੁਰੂ ਕਰਵਾਉਣ ਦੇ ਇੱਛੁਕ ਹੋਣ ਤਾਂ ਪੰਜਾਬ ਸਰਕਾਰ ਵੱਲੋਂ ਉੱਥੇ ਮੁਫ਼ਤ ਯੋਗਾ ਟਰੇਨਰ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਯੋਗਾ ਕਲਾਸਾਂ ਸ਼ੁਰੂ ਕਰਵਾਉਣ ਜਾਂ ਹੋਰ ਜਾਣਕਾਰੀ ਲਈ 76694-00500 'ਤੇ ਮਿਸਡ ਕਾਲ ਦਿੱਤੀ ਜਾ ਸਕਦੀ ਹੈ ਜਾਂ ਇਸ ਤੋਂ ਇਲਾਵਾ cmdiyogshala.punjab.gov.in 'ਤੇ ਰਜਿਸਟ੍ਰੇਸ਼ਨ ਕਰਕੇ ਵੀ ਮੁਫ਼ਤ ਯੋਗਾ ਕਲਾਸਾਂ ਦਾ ਲਾਭ ਲਿਆ ਜਾ ਸਕਦਾ ਹੈ।

Categories: Punjab

Tags: Breaking

Published on: 01 Oct 2026

Guraashish Singh Dhaliwal
Mobile N/A
📣 Share this post

Latest News