• Wednesday, 12 August 2026
Advertisement Advertisement
Ad banner Ad banner
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਹਜ਼ਾਰਾ ਵਾਲਾ ਦਾ ਕੀਤਾ ਦੌਰਾ, ਸੁਣੀਆਂ  ਲੋਕਾਂ ਦੀਆਂ ਸਮੱਸਿਆਵਾਂ

05 Apr 2026 | 148 Views

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਹਜ਼ਾਰਾ ਵਾਲਾ ਦਾ ਕੀਤਾ ਦੌਰਾ, ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਫ਼ਿਰੋਜ਼ਪੁਰ/ਮਮਦੋਟ, 5 ਅਪ੍ਰੈਲ

      ਫਿਰੋਜ਼ਪੁਰ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿੱਚ ਫੈਲੀ ਲੈਪਟੋਸਪਾਇਰੋਸਿਸ ਬਿਮਾਰੀ ਕਾਰਨ ਪਿੰਡ ਵਾਲਿਆਂ ਦਾ ਹਾਲ ਜਾਣਨ ਲਈ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਪਿੰਡ ਹਜ਼ਾਰਾ ਸਿੰਘ ਵਾਲਾ ਵਿੱਚ ਪਹੁੰਚੇ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ|  ਇਸ ਮੌਕੇ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ਼੍ਰੀ ਰਜਨੀਸ਼ ਕੁਮਾਰ ਦਹੀਯਾ, ਡਾ. ਹਿਤੇਂਦਰ ਕੌਰ ਡਾਇਰੈਕਟਰ ਸਿਹਤ ਸੇਵਾਵਾਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ|

  ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖ਼ੇ ਪਹੁੰਚ ਕੇ ਦੂਸ਼ਿਤ ਪਾਣੀ ਪੀਣ ਕਾਰਨ ਬੀਮਾਰ ਹੋਏ ਪਿੰਡ ਵਾਸੀਆਂ  ਦੇ ਇਲਾਜ਼ ਅਤੇ ਹੋਰ ਜ਼ਰੂਰੀ ਸਹੂਲਤਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਹਨਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਰੂਰੀ ਨਿਰਦੇਸ਼ ਦਿੱਤੇ ਅਤੇ ਪਿੰਡ ਵਿੱਚ ਸਾਫ ਸਫਾਈ ਕਰਾਉਣ ਲਈ ਵੀ ਕਿਹਾ ਗਿਆ| ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਕ੍ਰਿਸ਼ਨਾ ਪਾਲ ਰਾਜਪੂਤ ਅਤੇ ਐਸਡੀਐਮ ਫਿਰੋਜ਼ਪੁਰ ਅਭਿਸ਼ੇਕ ਸ਼ਰਮਾ ਵੀ ਹਾਜ਼ਰ ਸਨ।

   ਸਿਹਤ ਮੰਤਰੀ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਪਿੰਡ ਵਿੱਚ ਮੈਡੀਕਲ ਕੈਂਪ, ਲੋਕਾਂ ਦੀ ਸਿਹਤ ਜਾਂਚ ਅਤੇ ਪੀਣ ਵਾਲਾ ਸਾਫ ਪਾਣੀ ਮੁਹਈਆ ਹਰ ਵੇਲੇ ਹੋਣਾ ਚਾਹੀਦਾ ਹੈ ਅਤੇ ਪਿੰਡ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਮੁਢਲੀ ਸਹੂਲਤ ਤੋਂ ਪਰੇਸ਼ਾਨੀ ਨਹੀਂ ਆਉਣੀ ਚਾਹੀਦੀ| ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਪਾਸੋਂ ਪਿੰਡ ਵਿੱਚ ਬਿਮਾਰ ਹੋਏ ਲੋਕਾਂ ਦੀ ਸਥਿਤੀ ਅਤੇ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ|

      ਇਸ ਮੌਕੇ  ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਵਾਸੀਆਂ ਨਾਲ ਵੀ ਗੱਲਬਾਤ ਕੀਤੀ ਅਤੇ  ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਮੁਸ਼ਕਲ ਘੜੀ ਵਿੱਚ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਮਰੀਜ਼ਾਂ ਦੇ ਇਲਾਜ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਮਰੀਜ਼ਾਂ ਦਾ ਬਿਲਕੁਲ ਮੁਫਤ ਇਲਾਜ ਹੋਵੇਗਾ। ਉਹਨਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਸਫਾਈ ਦਾ ਖਾਸ ਧਿਆਨ ਰੱਖਣ ਅਤੇ ਪਿੰਡ ਵਿੱਚ ਗੋਹਾ- ਕੂੜੇ ਵਾਲੀਆਂ ਰੂੜੀਆਂ ਨਾ ਲਾਉਣ ਅਤੇ ਪਿੰਡ ਵਿੱਚ ਪੂਰੀ ਤਰ੍ਹਾਂ ਸਫਾਈ ਰੱਖੀ ਜਾਵੇ ਤੇ ਜਦੋਂ ਵੀ ਕੋਈ ਗੋਹੇ ਕੂੜੇ ਜਾਂ ਗੰਦੇ ਪਾਣੀ ਵਾਲਾ ਕੋਈ ਕੰਮ ਕਰਨਾ ਹੈ ਤਾਂ ਦਸਤਾਨੇ ਪਾ ਕੇ ਪੂਰੀ ਸਾਵਧਾਨੀ ਵਰਤ ਕੇ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕੇ ਪਸ਼ੂਆਂ ਦਾ ਵੀ ਇਲਾਜ਼ ਕੀਤਾ ਜਾ ਰਿਹਾ ਹੈ| ਉਹਨਾਂ ਕਿਹਾ ਕਿ ਪਿੰਡ ਵਿੱਚ ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪ ਲੱਗਾ ਹੋਇਆ ਹੈ ਅਤੇ ਇਸ ਕੈਂਪ ਵਿੱਚ ਹਰੇਕ ਪਿੰਡ ਵਾਸੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਸੁਵਿਧਾ 10 ਲੱਖ ਦੇ ਮੁਫਤ ਇਲਾਜ ਵਾਲਾ ਕਾਰਡ ਜ਼ਰੂਰ ਬਣਾਉਣ, ਇਸ ਸਬੰਧੀ ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਪਿੰਡ ਦਾ ਕੋਈ ਵੀ ਵਿਅਕਤੀ ਇਸ ਕਾਰਡ ਪੱਖੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਅਤੇ ਹਰੇਕ ਪਿੰਡ ਵਾਸੀ ਦਾ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲਾ  ਕਾਰਡ ਬਣਨਾ ਚਾਹੀਦਾ ਹੈ| ਉਹਨਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਬੱਚਿਆਂ ਤੇ ਬਜ਼ੁਰਗਾਂ ਦਾ ਖਾਸ ਧਿਆਨ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਦੇ ਲੱਛਣ ਹੋਣ ਤੇ ਤੁਰੰਤ ਡਾਕਟਰੀ ਇਲਾਜ ਕਰਵਾਉਣ| ਇਸ ਮੌਕੇ ਪਿੰਡ ਵਾਸੀਆਂ ਨੇ ਆਪਣੀਆਂ ਹੋਰ ਸਮੱਸਿਆਵਾਂ ਵੀ ਸਿਹਤ ਮੰਤਰੀ ਨੂੰ ਦੱਸੀਆਂ ਜਿਨਾਂ ਦੇ ਯੋਗ ਹੱਲ ਲਈ ਸਿਹਤ ਮੰਤਰੀ ਵੱਲੋਂ ਭਰੋਸਾ ਦਿੱਤਾ ਗਿਆ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਨਿਰਦੇਸ਼ ਦਿੱਤੇ ਗਏ| 

    ਇਸ ਮੌਕੇ  ਡਾ. ਅਵਨੀਸ਼ ਕੁਮਾਰ ਡੀ ਆਰ ਐਮ ਈ, ਡਾ. ਰਾਜੀਵ ਪਰਾਸ਼ਰ ਸਿਵਲ ਸਰਜਨ ਫਿਰੋਜ਼ਪੁਰ, ਡਾ. ਮਨਮੀਤ ਕੌਰ ਸਟੇਟ ਪ੍ਰੋਗਰਾਮ ਅਫ਼ਸਰ ਆਈ ਡੀ ਐੱਸ ਪੀ.,  ਡਾ. ਦੀਪਤੀ ਸ਼ਰਮਾ ਸਟੇਟ ਐਪੀਡੀਮੋਲੋਜਿਸਟ ਆਈ ਡੀ ਐੱਸ ਪੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਹਾਜ਼ਰ ਸਨ।

Categories: Health

Tags: None

Published on: 05 Apr 2026

Guraashish Singh Dhaliwal
Mobile N/A
📣 Share this post

Latest News