ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ
ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ—ਕਮ—ਜ਼ਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਸਮਰੀ ਰਿਵੀਜਨ (ਐਸ.ਐਸ.ਆਰ)—2026 ਮੁਹਿੰਮ ਤਹਿਤ 25 ਅਕਤੂਬਰ (ਐਤਵਾਰ) ਨੂੰ ਸਵੇਰੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਵਿਚ ਬਣਾਏ ਗਏ ਪੋਲਿੰਗ ਬੂਥਾ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਹਾਜ਼ਰ ਰਹਿਣਗੇ ।
ਉਹਨਾਂ ਦੱਸਿਆ ਕਿ ਜਿਹੜੇ ਯੋਗ ਵੋਟਰ ਡਰਾਫਟ ਵੋਟਰ ਸੂਚੀ ਵਿੱਚ ਦਰਜ ਹੋਣ ਤੋਂ ਰਹਿ ਗਏ ਹਨ, ਉਹ ਲੋੜੀਂਦੇ ਦਸਤਾਵੇਜ਼ਾਂ ਸਮੇਤ ਫਾਰਮ ਨੰਬਰ 6, ਫਾਰਮ ਨੰਬਰ 6 (ਓ), ਫਾਰਮ ਨੰਬਰ 7 ਅਤੇ ਫਾਰਮ ਨੰਬਰ 8, ਜਿੱਥੇ ਵੀ ਲਾਗੂ ਹੋਵੇ, ਜਮ੍ਹਾਂ ਕਰਵਾ ਸਕਦੇ ਹਨ।
ਜ਼ਿਲ੍ਹਾ ਚੋਣ ਅਫਸਰ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 25 ਅਕਤੂਬਰ (ਐਤਵਾਰ) ਨੂੰ ਆਪਣੇ ਸਬੰਧਤ ਪੋਲਿੰਗ ਬੂਥ ਤੇ ਪਹੁੰਚ ਕੇ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਨਾਲ ਹਾਬਤਾ ਕਾਇਮ ਕਰ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਇਸ ਵਿਸ਼ੇਸ਼ ਕੈਂਪ ਵਿਚ ਵੱਧ ਤੋਂ ਵੱਧ ਸਹਿਯੋਗ ਕਰਨ।