• Thursday, 19 February 2026
Advertisement Advertisement
ਸਰਬਸੰਮਤੀ ਨਾਲ ਚੁਣੀਆਂ 33 ਪੰਚਾਇਤਾਂ ਨੂੰ 1.65 ਕਰੋੜ ਰੁਪਏ ਦੀ ਗ੍ਰਾਂਟ ਜਾਰੀ

19 Feb 2026 | 6 Views

ਸਰਬਸੰਮਤੀ ਨਾਲ ਚੁਣੀਆਂ 33 ਪੰਚਾਇਤਾਂ ਨੂੰ 1.65 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਫ਼ਿਰੋਜ਼ਪੁਰ, 19 ਫਰਵਰੀ : ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਉਹ ਪਿੰਡ ਜਿਨ੍ਹਾਂ ਨੇ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰਕੇ ਏਕਤਾ ਅਤੇ ਸਦਭਾਵਨਾ ਦੀ ਮਿਸਾਲ ਕਾਇਮ ਕੀਤੀ ਹੈ, ਉਨ੍ਹਾਂ 33 ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ ਕੁੱਲ 1.65 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸਰਬਸੰਮਤੀ ਨਾਲ ਚੁਣੀਆਂ 33 ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਤਕਸੀਮ ਕਰਨ ਮੌਕੇ ਦਿੱਤੀ ਗਈ।

 

ਉਨ੍ਹਾਂ ਪਿੰਡ ਵਾਸੀਆਂ ਅਤੇ ਚੁਣੀਆਂ ਪੰਚਾਇਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਹਰੇਕ ਪੰਚਾਇਤ ਦੇ ਖਾਤੇ ਵਿੱਚ ਸਿੱਧੇ ਤੌਰ ’ਤੇ 5-5 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸਦੀ ਵਰਤੋਂ ਪਿੰਡਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਲਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਰਕਮ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਗਲੀਆਂ-ਨਾਲੀਆਂ, ਸਫਾਈ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਲਈ ਸਥਾਨਕ ਤਰਜੀਹਾਂ ਦੇ ਆਧਾਰ ’ਤੇ ਖਰਚ ਕੀਤੀ ਜਾਵੇਗੀ।

 

ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਗ੍ਰਾਂਟ ਪਿੰਡਾਂ ਦੇ ਵਿਕਾਸ ਨੂੰ ਤੇਜ਼ੀ ਦੇਵੇਗੀ ਅਤੇ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਵਿਕਾਸ ਦਾ ਲਾਭ ਸੱਭ ਨੂੰ ਮਿਲੇ।

 

ਇਸ ਮੌਕੇ ਮੌਜੂਦ ਪੰਚਾਂ ਅਤੇ ਸਰਪੰਚਾਂ ਨੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਰਕਮ ਪਿੰਡਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋਵੇਗੀ ਅਤੇ ਇਹ ਸਨਮਾਨ ਉਨ੍ਹਾਂ ਨੂੰ ਅਗਾਂਹ ਵੀ ਇਕਜੁੱਟ ਹੋ ਕੇ ਪਿੰਡ ਦੀ ਤਰੱਕੀ ਲਈ ਕੰਮ ਕਰਨ ਲਈ ਪ੍ਰੇਰਿਤ ਕਰੇਗਾ।

 

ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਅਤੇ ਹੋਰ ਪਤਵੰਤੇ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Categories: Punjab

Tags: None

Published on: 19 Feb 2026

Guraashish Singh Dhaliwal
Mobile N/A
📣 Share this post

Latest News