• Wednesday, 28 October 2026
Advertisement Advertisement
Ad banner Ad banner
ਸਰਦਾਰ ਵੱਲਭ ਭਾਈ ਪਟੇਲ ਜੀ ਦੇ ਜਨਮ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ‘ਰਾਸ਼ਟਰੀ ਏਕਤਾ ਦਿਵਸ’ ਮਨਾਇਆ

28 Oct 2026 | 12 Views

ਸਰਦਾਰ ਵੱਲਭ ਭਾਈ ਪਟੇਲ ਜੀ ਦੇ ਜਨਮ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ‘ਰਾਸ਼ਟਰੀ ਏਕਤਾ ਦਿਵਸ’ ਮਨਾਇਆ

 

ਸ੍ਰੀ ਮੁਕਤਸਰ ਸਾਹਿਬ, ਅਕਤੂਬਰ: ਸਰਦਾਰ ਵੱਲਭ ਭਾਈ ਪਟੇਲ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਏਕਤਾ ਦਿਵਸ’ ਮੌਕੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪੁਲਿਸ ਦਫ਼ਤਰ ਵਿਖੇ ਏਕਤਾ ਅਤੇ ਅਖੰਡਤਾ ਦੀ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੁਲਿਸ ਅਧਿਕਾਰੀਆਂ ਅਤੇ ਦਫ਼ਤਰੀ ਸਟਾਫ਼ ਵੱਲੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ ਗਈ।

ਇਸ ਮੌਕੇ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ., ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਪੁਲਿਸ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਰਾਸ਼ਟਰੀ ਏਕਤਾ ਦਿਵਸ ਦੀ ਸਹੁੰ ਚੁੱਕੀ। ਸਹੁੰ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ, ਦੇਸ਼ ਦੀ ਸੁਰੱਖਿਆ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਨਾਗਰਿਕਾਂ ਵਿੱਚ ਭਾਈਚਾਰਕ ਸਾਂਝ, ਏਕਤਾ ਅਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪੂਰੀ ਨਿਸ਼ਠਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦਾ ਪ੍ਰਣ ਲਿਆ।ਸਮਾਗਮ ਦੌਰਾਨ ਏ.ਐਸ.ਆਈ. ਗੁਰਦੇਵ ਸਿੰਘ ਵੱਲੋਂ ਹਾਜ਼ਰ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਹੁੰ ਚੁਕਾਈ ਗਈ।

ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਵੱਲੋਂ ਇਸ ਮੌਕੇ ਕਿਹਾ ਗਿਆ ਕਿ ਸਰਦਾਰ ਵੱਲਭ ਭਾਈ ਪਟੇਲ ਜੀ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਉਨ੍ਹਾਂ ਦੀਆਂ ਕਦਰਾਂ-ਕੀਮਤਾਂ ਤੋਂ ਪ੍ਰੇਰਣਾ ਲੈਂਦਿਆਂ ਸਾਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ।

ਇਸ ਮੌਕੇ ਪੁਲਿਸ ਵਿਭਾਗ ਦਾ ਦਫ਼ਤਰੀ ਸਟਾਫ਼ ਅਤੇ ਹੋਰ ਪੁਲਿਸ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਰਹੇ।

Categories: Punjab

Tags: Local

Published on: 28 Oct 2026

Guraashish Singh Dhaliwal
Mobile N/A
📣 Share this post

Latest News