• Wednesday, 21 October 2026
Advertisement Advertisement
Ad banner Ad banner
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਵਿਖੇ  ਡਰੋਨ ਸ਼ੋਅ 25 ਅਕਤੂਬਰ ਨੂੰ – ਡਿਪਟੀ ਕਮਿਸ਼ਨਰ

21 Oct 2026 | 14 Views

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਵਿਖੇ  ਡਰੋਨ ਸ਼ੋਅ 25 ਅਕਤੂਬਰ ਨੂੰ – ਡਿਪਟੀ ਕਮਿਸ਼ਨਰ

 


ਸ੍ਰੀ ਮੁਕਤਸਰ ਸਾਹਿਬ 21 ਅਕਤੂਬਰ

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸੂਬੇ ਅੰਦਰ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ, ਇਸੇ ਲੜੀ ਤਹਿਤ 25 ਅਕਤੂਬਰ 2026 ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ, ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨਦੀਪ ਸਿੰਘ ਨੇ ਡਰੋਨ ਸ਼ੋਅ ਦੀ ਤਿਆਰੀਆਂ ਦੀ ਸਮੀਖਿਆ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ।

ਐਸ.ਡੀ.ਐਮ. ਨੇ ਦੱਸਿਆ ਕਿ ਲਗਭਗ 500 ਡਰੋਨ ਇਕੋ ਸਮੇਂ ਅਸਮਾਨ ਵਿਚ ਉੱਡ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਅਤੇ ਮਹਾਨ ਸਿੱਖਿਆਵਾਂ ਉਤੇ ਅਧਾਰਤ ਪੇਸ਼ਕਾਰੀ ਕਰਨਗੇ ।  ਐਸ.ਡੀ.ਐਮ. ਨੇ ਮਾਰਕੀਟ ਕਮੇਟੀ ਨੂੰ ਹਦਾਇਤ ਕੀਤੀ ਕਿ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਸਾਫ ਸੁਥਰਾ ਪੀਣ ਵਾਲਾ ਪਾਣੀ ਦਾ ਪ੍ਰਬੰਧ ਕੀਤਾ ਜਾਵੇ। ਉਹਨਾਂ ਨਗਰ ਕੌਂਸਲ ਨੂੰ ਹਦਾਇਤ ਕੀਤੀ ਕਿ ਸਟੇਡੀਅਮ ਵਿਖੇ ਸਾਫ ਸਫਾਈ, ਬੈਠਣ ਲਈ ਯੋਗ ਪ੍ਰਬੰਧ ਤੋਂ ਇਲਾਵਾ ਮੱਛਰਾਂ ਦੀ ਰੋਕਥਾਮ ਲਈ ਫੋਗਿੰਗ ਕਰਵਾਈ ਜਾਵੇ।

 ਉਹਨਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ 25 ਅਕਤੂਬਰ 2026 ਨੂੰ ਸ਼ਾਮ 5.00 ਵਜੇ ਖੇਡ ਸਟੇਡੀਅਮ ਵਿੱਚ ਪਹੁੰਚ ਕੇ ਡਰੋਨ ਸ਼ੋਅ ਦਾ ਜਰੂਰ ਅਨੰਦ ਮਾਨਣ। ਇਸ ਮੌਕੇ ਕਾਰਜ ਸਾਧਕ ਅਫਸਰ ਵਰੁਣ ਸਹੋਤਾ ਤੋਂ ਇਲਾਵਾ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਮੌਜੂਦ ਸਨ

Categories: Punjab

Tags: Local

Published on: 21 Oct 2026

Guraashish Singh Dhaliwal
Mobile N/A
📣 Share this post

Latest News