• Tuesday, 4 August 2026
Advertisement Advertisement
Ad banner Ad banner
ਸ੍ਰੀ ਮੁਕਤਸਰ ਸਾਹਿਬ: ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਧੂਮਧਾਮ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ, ਡਿਪਟੀ ਕਮਿਸ਼ਨਰ ਲਹਿਰਾਉਣਗੇ ਕੌਮੀ ਤਿਰੰਗਾ

03 Aug 2026 | 11 Views

ਸ੍ਰੀ ਮੁਕਤਸਰ ਸਾਹਿਬ: ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਧੂਮਧਾਮ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ, ਡਿਪਟੀ ਕਮਿਸ਼ਨਰ ਲਹਿਰਾਉਣਗੇ ਕੌਮੀ ਤਿਰੰਗਾ

ਸ੍ਰੀ ਮੁਕਤਸਰ ਸਾਹਿਬ, 03 ਅਗਸਤ: 15 ਅਗਸਤ 2026 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਪ ਮੰਡਲ ਮੈਜਿਸਟ੍ਰੇਟ (ਮਲੋਟ) ਸ੍ਰੀ ਪੰਕਜ ਕੁਮਾਰ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਦੇ ਸਫਲ ਆਯੋਜਨ ਲਈ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ ਗਏ।

ਐਸ.ਡੀ.ਐਮ. ਨੇ ਜਾਣਕਾਰੀ ਦਿੱਤੀ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 15 ਅਗਸਤ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਰੋਹ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਪਰੇਡ ਤੋਂ ਸਲਾਮੀ ਲੈਣਗੇ।

ਮੀਟਿੰਗ ਦੌਰਾਨ ਪੁਲਿਸ ਵਿਭਾਗ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਸੁਵਿਧਾ ਲਈ ਵਿਸ਼ੇਸ਼ ਟ੍ਰੈਫਿਕ ਪਲਾਨ ਤਿਆਰ ਕਰਨ ਅਤੇ ਪਾਰਕਿੰਗ ਦੀਆਂ ਢੁੱਕਵੀਆਂ ਥਾਵਾਂ ਪਹਿਲਾਂ ਹੀ ਨਿਰਧਾਰਤ ਕਰਨ ਦੇ ਨਿਰਦੇਸ਼ ਦਿੱਤੇ ਗਏ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਟ੍ਰੈਫਿਕ ਸਮੱਸਿਆ ਪੈਦਾ ਨਾ ਹੋਵੇ।

ਇਸ ਦੇ ਨਾਲ ਹੀ ਬਿਜਲੀ ਵਿਭਾਗ ਨੂੰ ਸਮਾਗਮ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਅਤੇ ਢਿੱਲੀਆਂ ਬਿਜਲੀ ਤਾਰਾਂ ਦੀ ਸਮੇਂ ਸਿਰ ਮੁਰੰਮਤ ਕਰਨ ਲਈ ਕਿਹਾ ਗਿਆ। ਨਗਰ ਕੌਂਸਲ ਨੂੰ ਸ਼ਹਿਰ ਅਤੇ ਸਮਾਗਮ ਸਥਾਨ ਦੀ ਸਫ਼ਾਈ ਦੇ ਵਿਸ਼ੇਸ਼ ਪ੍ਰਬੰਧ ਕਰਨ ਦੀ ਹਦਾਇਤ ਦਿੱਤੀ ਗਈ।

ਸਿੱਖਿਆ, ਸਿਹਤ, ਜ਼ਿਲ੍ਹਾ ਮੰਡੀ ਬੋਰਡ, ਖੇਡ ਵਿਭਾਗ, ਜਲ ਸਪਲਾਈ, ਖੁਰਾਕ ਸਪਲਾਈ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਵੀ ਆਪਣੇ-ਆਪਣੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ ਗਿਆ, ਤਾਂ ਜੋ ਸਮਾਗਮ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ।

ਐਸ.ਡੀ.ਐਮ. ਨੇ ਦੱਸਿਆ ਕਿ 13 ਅਗਸਤ 2026 ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਜਾਵੇਗੀ, ਜਿਸ ਵਿੱਚ ਸਾਰੇ ਵਿਭਾਗਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ।

ਮੀਟਿੰਗ ਵਿੱਚ ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ, ਐਸ.ਪੀ. (ਹੈੱਡਕੁਆਰਟਰ) ਹਰਕਮਲ ਕੌਰ, ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ, ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ, ਕਾਰਜ ਸਾਧਕ ਅਫ਼ਸਰ ਵਰੁਨ ਸਹੋਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ।

Categories: Punjab

Tags: None

Published on: 03 Aug 2026

Guraashish Singh Dhaliwal
Mobile N/A
📣 Share this post

Latest News