• Wednesday, 28 October 2026
Advertisement Advertisement
Ad banner Ad banner
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 3.09 ਲੱਖ ਮੀਟ੍ਰਿਕ ਟਨ ਤੋਂ ਪਾਰ

28 Oct 2026 | 13 Views

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 3.09 ਲੱਖ ਮੀਟ੍ਰਿਕ ਟਨ ਤੋਂ ਪਾਰ

 

2,88,110 ਮੀਟ੍ਰਿਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਖ਼ਰੀਦ

ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ :

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਵਿੱਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਝੋਨੇ ਦੀ ਖਰੀਦ ਸਬੰਧੀ ਲਗਾਤਾਰ ਨਜ਼ਰਸਾਨੀ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ, ਲਿਫ਼ਟਿੰਗ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਖ਼ਰੀਦ ਪ੍ਰਕਿਰਿਆ ਨਾਲ ਸਬੰਧਤ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ।

ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ 27 ਅਕਤੂਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 3,09,299 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 2,88,110 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ 1,51,725.12 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ।

Categories: Punjab

Tags: Local

Published on: 28 Oct 2026

Guraashish Singh Dhaliwal
Mobile N/A
📣 Share this post

Latest News