• Wednesday, 7 October 2026
Advertisement Advertisement
Ad banner Ad banner
ਸ੍ਰੀ ਮੁਕਤਸਰ ਸਾਹਿਬ ਲਈ ਵਪਾਰੀਆਂ ਦੇ ਵਿਕਾਸ ਕਾਰਜਾਂ ਵਾਸਤੇ ਕਰੀਬ ₹1 ਕਰੋੜ ਜਾਰੀ

07 Oct 2026 | 4 Views

ਸ੍ਰੀ ਮੁਕਤਸਰ ਸਾਹਿਬ ਲਈ ਵਪਾਰੀਆਂ ਦੇ ਵਿਕਾਸ ਕਾਰਜਾਂ ਵਾਸਤੇ ਕਰੀਬ ₹1 ਕਰੋੜ ਜਾਰੀ

ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ: ਪੰਜਾਬ ਸਰਕਾਰ ਵੱਲੋਂ ਵਪਾਰੀਆਂ ਨਾਲ ਸਬੰਧਤ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਣ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ ਕਰੀਬ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਰਾਸ਼ੀ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵੱਲੋਂ ਪ੍ਰਾਪਤ ਵਿਕਾਸ ਕਾਰਜਾਂ ਦੀਆਂ ਪ੍ਰਪੋਜ਼ਲਾਂ ਨੂੰ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਅਧਿਕਾਰਤ ਪੋਰਟਲ ’ਤੇ ਦਰਜ ਵਪਾਰੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਦੇ ਨਾਲ-ਨਾਲ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਾਰੀ ਕੀਤੇ ਫੰਡਾਂ ਦੀ ਵਰਤੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਰਦਿਆਂ ਵਿਕਾਸ ਕਾਰਜਾਂ ਨੂੰ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਕੰਮ ਅਜੇ ਬਾਕੀ ਹਨ, ਉਨ੍ਹਾਂ ਦੇ ਐਸਟੀਮੇਟ ਤਿਆਰ ਕਰਕੇ ਜਲਦ ਰਿਪੋਰਟ ਪੇਸ਼ ਕੀਤੀ ਜਾਵੇ।

ਉਨ੍ਹਾਂ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਵੀ ਸਮੇਂ ਸਿਰ ਭੇਜਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਕਿਸੇ ਵੀ ਨਵੇਂ ਵਿਕਾਸ ਕਾਰਜ ਦੀ ਸ਼ੁਰੂਆਤ ਤੋਂ ਪਹਿਲਾਂ ਸਬੰਧਤ ਹਲਕੇ ਦੇ ਟਰੇਡ ਕਮਿਸ਼ਨ ਦੇ ਨੁਮਾਇੰਦੇ ਨੂੰ ਜਾਣਕਾਰੀ ਦੇਣ ਲਈ ਕਿਹਾ ਗਿਆ।

ਡਿਪਟੀ ਕਮਿਸ਼ਨਰ ਨੇ ਬਕਾਇਆ ਪਈਆਂ ਵਪਾਰੀਆਂ ਨਾਲ ਸਬੰਧਤ ਸ਼ਿਕਾਇਤਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਹਦਾਇਤ ਕੀਤੀ। ਟਰੇਡ ਕਮਿਸ਼ਨ ਵੱਲੋਂ ਵਿਕਾਸ ਕਾਰਜਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕੰਮਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਸਮੇਂ ਸਿਰ ਉਪਲਬਧ ਕਰਵਾਈ ਜਾ ਸਕੇ।

ਮੀਟਿੰਗ ਦੌਰਾਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਵਨੀਤ ਜਿੰਦਲ ਮੌਂਟੀ ਨੇ ਜ਼ਿਲ੍ਹੇ ਦੇ ਵਪਾਰੀਆਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ।

ਮੀਟਿੰਗ ਵਿੱਚ ਐਸ.ਡੀ.ਐਮ. ਸ੍ਰੀ ਗੁਰਕਿਰਨਦੀਪ ਸਿੰਘ, ਐਸ.ਪੀ. (ਐਚ) ਸ੍ਰੀ ਗੁਰਿੰਦਰਜੀਤ ਸਿੰਘ, ਵਿਧਾਨ ਸਭਾ ਟਰੇਡਰਜ਼ ਕਮਿਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸ੍ਰੀ ਕੁਲਵਿੰਦਰ ਕਾਂਡਾ, ਡਿਪਟੀ ਈ.ਐਸ.ਏ. ਸ੍ਰੀ ਰੁਪਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲ੍ਹੇ ਦੇ ਸਮੂਹ ਕਾਰਜ ਸਾਧਕ ਅਫ਼ਸਰ ਹਾਜ਼ਰ ਸਨ।

Categories: Punjab

Tags: None

Published on: 07 Oct 2026

Guraashish Singh Dhaliwal
Mobile N/A
📣 Share this post

Latest News