• Monday, 21 September 2026
Advertisement Advertisement
Ad banner Ad banner
ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ: ਵਿਧਾਇਕ ਕਾਕਾ ਬਰਾੜ

21 Sep 2026 | 7 Views

ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ: ਵਿਧਾਇਕ ਕਾਕਾ ਬਰਾੜ

 

ਨਸ਼ਿਆਂ ਵਿਰੁੱਧ ਜੰਗ ਤਹਿਤ ਵੀਡੀਸੀ ਮੈਂਬਰਾਂ ਦੀ ਹੋਈ ਸਮੀਖਿਆ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀਡੀਸੀ (ਵਿਲੇਜ ਡਿਫੈਂਸ ਕਮੇਟੀ) ਮੈਂਬਰਾਂ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਸਮੱਸਿਆ ਦੇ ਖਾਤਮੇ ਲਈ ਵਿਆਪਕ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਨਾਲ ਕੀਤੇ ਹੋਰ ਵਾਅਦੇ ਨੂੰ  ਪੂਰਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ ਹਨ।

ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਪਿੰਡਾਂ ਵਿੱਚ ਬਣੀਆਂ ਵੀਡੀਸੀ ਕਮੇਟੀਆਂ ਨੂੰ ਪੁਲਿਸ ਪ੍ਰਸ਼ਾਸਨ ਨਾਲ ਬਿਹਤਰ ਤਾਲਮੇਲ ਕਾਇਮ ਕਰਕੇ ਨਸ਼ਿਆਂ ਦੀ ਰੋਕਥਾਮ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।

ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਤੇ ਧਿਆਨ ਰੱਖਣਤਾਂ ਜੋ ਬੱਚੇ ਕਿਸੇ ਗਲਤ ਸੰਗਤ ਜਾਂ ਨਸ਼ਿਆਂ ਵੱਲ ਨਾ ਜਾਣ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ ਅਤੇ ਜਿੱਥੇ ਵੀ ਲੋੜ ਹੋਵੇਬੱਚਿਆਂ ਦੇ ਮਾਪਿਆਂ ਨੂੰ ਵੀ ਸੂਚਿਤ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨਾ ਬਹੁਤ ਜ਼ਰੂਰੀ ਹੈ। ਇਸ ਲਈ ਪਿੰਡਾਂ ਵਿੱਚ ਖੇਡ ਮੈਦਾਨਾਂ ਦਾ ਨਿਰਮਾਣ ਕਰਵਾਉਣ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨ ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਰੰਗਲਾ ਪੰਜਾਬ’ ਬਣਾਉਣਾ ਹੈ ਅਤੇ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਨਸ਼ਿਆਂ ਵਿਰੁੱਧ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਜ਼ਰੂਰੀ ਹੈ। ਉਨ੍ਹਾਂ ਵੀਡੀਸੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਸਰਗਰਮ ਭੂਮਿਕਾ ਨਿਭਾਉਣ ਅਤੇ ਪੁਲਿਸ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਣ।

ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਮਾਰਕਿਟ ਕਮੇਟੀ ਮਲੋਟ ਜਸ਼ਨ ਬਰਾੜਐਸ.ਐਚ.ਓ ਰਵਿੰਦਰ ਕੌਰ, ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਕੋਆਰਡੀਨੇਟਰ ਯਾਦਵਿੰਦਰ ਸਿੰਘ ਹਰੀ ਕੇ ਕਲਾਂ ਅਤੇ ਜ਼ਿਲ੍ਹਾ ਵਾਇਸ ਕੋਆਰਡੀਨੇਟਰ ਜਗਸੀਰ ਸਿੰਘ ਸਰਪੰਚ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਆਪਣੇ ਵਿਚਾਰ ਸਾਂਝੇ ਕੀਤੇ ਗਏ।

ਇਸ ਤੋਂ ਪਹਿਲਾਂ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵੀਡੀਸੀ ਮੈਂਬਰਾਂ ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਵੀਡੀਸੀ ਮੈਂਬਰਾਂ ਨੂੰ ਆਪਣੇ-ਆਪਣੇ ਪਿੰਡਾਂ ਵਿੱਚ ਨਸ਼ਿਆਂ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਨੌਜਵਾਨਾਂ ਨੂੰ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਅਤੇ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਨੂੰ ਤੁਰੰਤ ਪੁਲਿਸ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਦੇ ਮੁਕੰਮਲ ਖਾਤਮੇ ਲਈ ਪ੍ਰਸ਼ਾਸਨਪੁਲਿਸ ਅਤੇ ਆਮ ਲੋਕਾਂ ਦੇ ਆਪਸੀ ਤਾਲਮੇਲ ਅਤੇ ਸਾਂਝੇ ਯਤਨ ਬਹੁਤ ਜ਼ਰੂਰੀ ਹਨ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਸੁਰਜੀਤ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਬਰੀਵਾਲਾ ਰਾਜਿੰਦਰ ਸਿੰਘਬੀਡੀਪੀਓ ਸਵਰਨ ਸਿੰਘ, ਹਲਕਾ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਰੁਪਿੰਦਰ ਸਿੰਘਹਲਕਾ ਵਾਇਸ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਅੰਗਰੇਜ ਸਿੰਘ, ਵੱਖ-ਵੱਖ ਬਲਾਕ ਕੋਆਰਡੀਨੇਟਰ ਤੋਂ ਇਲਾਵਾ ਸਮੂਹ ਪਿੰਡਾਂ ਦੇ ਪੰਚ-ਸਰਪੰਚ ਅਤੇ ਵੀਡੀਸੀ ਕਮੇਟੀ ਦੇ ਮੈਂਬਰ ਹਾਜ਼ਰ ਸਨ।

 

Categories: Punjab

Tags: Breaking

Published on: 21 Sep 2026

Guraashish Singh Dhaliwal
Mobile N/A
📣 Share this post

Latest News