• Saturday, 26 September 2026
Advertisement Advertisement
Ad banner Ad banner
ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਕਰਨ ਵਾਲਿਆਂ ਨੂੰ ਮਿਲੇਗੀ  ਪ੍ਰੋਤਸਾਹਨ ਰਾਸ਼ੀ

26 Sep 2026 | 9 Views

ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਕਰਨ ਵਾਲਿਆਂ ਨੂੰ ਮਿਲੇਗੀ  ਪ੍ਰੋਤਸਾਹਨ ਰਾਸ਼ੀ

 

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ‘ਰਾਹਗੀਰ’ ਸਕੀਮ ਅਤੇ ਸੜਕ ਸੁਰੱਖਿਆ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, ਸਤੰਬਰ: ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਦੌਰਾਨ ਜ਼ਖ਼ਮੀ ਵਿਅਕਤੀਆਂ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਅਤੇ ਕੀਮਤੀ ਮਨੁੱਖੀ ਜਾਨਾਂ ਬਚਾਉਣ ਦੇ ਮਕਸਦ ਨਾਲ ‘ਰਾਹਗੀਰ’ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਸਕੀਮ ਤਹਿਤ ਸੜਕ ਹਾਦਸੇ ਦੇ ਪੀੜਤ ਵਿਅਕਤੀ ਨੂੰ ਸਮੇਂ ਸਿਰ ਹਸਪਤਾਲ ਪਹੁੰਚਾ ਕੇ ਉਸਦੀ ਜਾਨ ਬਚਾਉਣ ਵਿੱਚ ਸਹਾਇਤਾ ਕਰਨ ਵਾਲੇ ਵਿਅਕਤੀ ਨੂੰ ₹25,000 ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਣੀ ਹੈ।

ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮਨਿਊ ਰਾਣਾ, ਆਈ.ਪੀ.ਐਸ. ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਹਾਦਸਿਆਂ ਦੀ ਸਥਿਤੀ ਵਿੱਚ ਪੀੜਤਾਂ ਦੀ ਤੁਰੰਤ ਮਦਦ ਕਰਨ ਲਈ ਵੀ ਆਮ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਸੇ ਲੜੀ ਤਹਿਤ ਸ੍ਰੀ ਜੋਰਾ ਸਿੰਘ DSP ਟਰੈਫਿਕ ਦੀ ਨਿਗਰਾਨੀ ਹੇਠ ਜ਼ਿਲ੍ਹਾ ਅਵੇਅਰਨੈਸ ਟੀਮ ਦੇ ਇੰਚਾਰਜ ਏ.ਐੱਸ.ਆਈ. ਹਰਿਮੰਦਰ ਸਿੰਘ ਵੱਲੋਂ ਵੱਖ-ਵੱਖ ਥਾਵਾਂ ’ਤੇ ਆਮ ਲੋਕਾਂ ਅਤੇ ਰਾਹਗੀਰਾਂ ਨੂੰ ਸੜਕ ਸੁਰੱਖਿਆ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਜਾਗਰੂਕਤਾ ਦੌਰਾਨ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤਣ ਅਤੇ ਸੜਕ ਹਾਦਸਿਆਂ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਅਪਣਾਉਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਹਾਦਸੇ ਸਮੇਂ ਤੁਰੰਤ ਮਦਦ ਕਰਨਾ ਮਹੱਤਵਪੂਰਨ

ਏ.ਐੱਸ.ਆਈ. ਹਰਿਮੰਦਰ ਸਿੰਘ ਵੱਲੋਂ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੜਕ ਹਾਦਸੇ ਤੋਂ ਬਾਅਦ ਪੀੜਤ ਵਿਅਕਤੀ ਨੂੰ ਸਮੇਂ ਸਿਰ ਮੁੱਢਲੀ ਸਹਾਇਤਾ ਅਤੇ ਹਸਪਤਾਲ ਤੱਕ ਪਹੁੰਚਾਉਣਾ ਬੇਹੱਦ ਮਹੱਤਵਪੂਰਨ ਹੁੰਦਾ ਹੈ। ਕਈ ਵਾਰ ਹਾਦਸੇ ਤੋਂ ਬਾਅਦ ਪਹਿਲੇ ਕੁਝ ਮਿੰਟ ਜ਼ਖ਼ਮੀ ਵਿਅਕਤੀ ਲਈ ਬਹੁਤ ਅਹਿਮ ਹੁੰਦੇ ਹਨ। ਇਸ ਲਈ ਲੋਕਾਂ ਨੂੰ ਹਾਦਸਾ ਵਾਪਰਨ ਦੀ ਸਥਿਤੀ ਵਿੱਚ ਪੀੜਤ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ‘ਰਾਹਗੀਰ’ ਸਕੀਮ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣਕਾਰੀ ਦੇਣ ਦਾ ਮਕਸਦ ਇਹ ਹੈ ਕਿ ਹਾਦਸੇ ਦੇ ਸਮੇਂ ਲੋਕ ਬਿਨਾਂ ਝਿਜਕ ਪੀੜਤ ਦੀ ਮਦਦ ਕਰਨ ਅਤੇ ਉਸਨੂੰ ਸਮੇਂ ਸਿਰ ਇਲਾਜ ਲਈ ਹਸਪਤਾਲ ਪਹੁੰਚਾਇਆ ਜਾ ਸਕੇ।

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਲਗਾਤਾਰ ਜਾਗਰੂਕਤਾ ਮੁਹਿੰਮ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਟ੍ਰੈਫਿਕ ਪੁਲਿਸ ਅਤੇ ਅਵੇਅਰਨੈਸ ਟੀਮਾਂ ਰਾਹੀਂ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਲੋਕਾਂ ਨੂੰ ਟ੍ਰੈਫਿਕ ਨਿਯਮਾਂ, ਸੜਕ ਸੁਰੱਖਿਆ ਉਪਾਵਾਂ, ਸੁਰੱਖਿਅਤ ਡਰਾਈਵਿੰਗ ਅਤੇ ਹਾਦਸਿਆਂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਵਾਹਨ ਚਲਾਉਂਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ, ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਣ ਤੋਂ ਗੁਰੇਜ਼ ਕਰਨ ਅਤੇ ਆਪਣੀ ਤੇ ਹੋਰਨਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ।

ਸ੍ਰੀ ਮੁਕਤਸਰ ਸਾਹਿਬ ਪੁਲਿਸ ਦਾ ਮੁੱਖ ਉਦੇਸ਼ ਸੜਕ ਹਾਦਸਿਆਂ ਨੂੰ ਰੋਕਣ ਦੇ ਨਾਲ-ਨਾਲ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਹਾਦਸੇ ਦੀ ਸਥਿਤੀ ਵਿੱਚ ਪੀੜਤਾਂ ਨੂੰ ਤੁਰੰਤ ਸਹਾਇਤਾ ਯਕੀਨੀ ਬਣਾਉਣਾ ਹੈ।

Categories: Punjab

Tags: Update

Published on: 26 Sep 2026

Guraashish Singh Dhaliwal
Mobile N/A
📣 Share this post

Latest News