• Thursday, 1 October 2026
Advertisement Advertisement
Ad banner Ad banner
“ਸਵੱਛਤਾ ਹੀ ਸੇਵਾ 2026” ਮੁਹਿੰਮ ਤਹਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚਲਾਈ ਗਈ ਸਫ਼ਾਈ ਮੁਹਿੰਮ

01 Oct 2026 | 8 Views

“ਸਵੱਛਤਾ ਹੀ ਸੇਵਾ 2026” ਮੁਹਿੰਮ ਤਹਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚਲਾਈ ਗਈ ਸਫ਼ਾਈ ਮੁਹਿੰਮ

 

ਸ੍ਰੀ ਮੁਕਤਸਰ ਸਾਹਿਬ, 01 ਅਕਤੂਬਰ:

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ. ਕਰਨਲ ਅਮਨਦੀਪ ਕੌਰ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੇ ਕੰਪਲੈਕਸ ਦੇ ਅੰਦਰ, ਗਰਾਊਂਡ ਅਤੇ ਕੰਪਲੈਕਸ ਆਲੇ-ਦੁਆਲੇ ਦੇ ਸਥਾਨਾਂ ’ਤੇ ਚਲਾਈ ਜਾ ਰਹੀ ਮੁਹਿੰਮ “ਸਵੱਛਤਾ ਹੀ ਸੇਵਾ 2026” ਤਹਿਤ ਵਿਸ਼ੇਸ਼  ਸਫ਼ਾਈ ਮੁਹਿੰਮ ਚਲਾਈ ਗਈ।

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦੱਸਿਆ ਕਿ ਕੂੜੇ ਦਾ ਸਹੀ ਢੰਗ ਨਾਲ ਨਿਪਟਾਰਾ ਅਤੇ ਸਾਫ ਸੁਥਰੇ ਸ਼ਹਿਰ ਦੇ ਨਾਲ-ਨਾਲ ਵਾਤਾਵਰਨ ਦੀ ਸੁਰੱਖਿਆ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ “ਸਵੱਛਤਾ ਹੀ ਸੇਵਾ 2026” ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਆਪਣੀ ਜਿੰਮੇਵਾਰੀ ਨਿਭਾਉਣ।

ਇਸ ਮੌਕੇ ਉਨ੍ਹਾਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਨੂੰ ਸਾਫ ਸੁਥਰਾ ਰੱਖਣ ਦੇ ਨਾਲ-ਨਾਲ ਸੁੰਦਰ ਬਣਾਉਣ ਪ੍ਰਤੀ ਵੀ ਜਾਗਰੂਕ ਕੀਤਾ ਗਿਆ।

Categories: Punjab

Tags: Update

Published on: 01 Oct 2026

Guraashish Singh Dhaliwal
Mobile N/A
📣 Share this post

Latest News