• Tuesday, 24 March 2026
Advertisement Advertisement
ਵੱਡੀ ਖਬਰ:-ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ

24 Mar 2026 | 10 Views

ਵੱਡੀ ਖਬਰ:-ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ

ਚੰਡੀਗੜ੍ਹ 24 ਮਾਰਚ ; ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਪੰਜਾਬ ਪੁਲਿਸ ਨੇ ਕਾਰਵਾਈ ਕਰਦਿਆਂ

ਵੇਅਰ ਹਾਊਸ ਦੇ ਸਾਬਕਾ ਡੀਐਮ ਵੱਲੋਂ ਆਤਮਹੱਤਿਆ ਕਰਨ ਦੇ ਮਾਮਲੇ ਚ ਨਾਮਜਦ ਕੀਤੇ ਗਏ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ।

 

ਇੱਥੇ ਇਹ ਵੀ ਜਿਕਰਯੋਗ  ਹੈ ਕਿ ਦੋ ਦਿਨ ਪਹਿਲਾਂ ਅੰਮ੍ਰਿਤਸਰ ਦੇ ਵੇਅਰ ਹਾਊਸ ਡੀਐਮ ਵੱਲੋਂ ਸਲਫਾਜ਼ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਵੀਡੀਓ ਬਣਾਈ ਗਈ ਸੀ ਜਿਸ ਵਿੱਚ ਉਸ ਨੇ ਇਸਦਾ ਜਿੰਮੇਵਾਰ ਲਾਲਜੀਤ ਸਿੰਘ ਭੁੱਲਰ ਪੰਜਾਬ ਦੇ ਮੰਤਰੀ ਨੂੰ ਦੱਸਿਆ ਗਿਆ ਸੀ ।

ਭਾਵੇਂ ਕਿ ਮੁੱਖ ਮੰਤਰੀ ਵੱਲੋਂ ਉਸਦਾ ਅਸਤੀਫਾ ਉਸੇ ਦਿਨ ਹੀ ਲੈ ਲਿਆ ਸੀ ਅਤੇ ਇਸਦੀ ਜਾਂਚ ਚੀਫ ਸੈਕਟਰੀ ਨੂੰ ਕਰਨ ਦੇ ਹੁਕਮ ਦਿੱਤੇ ਸਨ ਅਤੇ ਨਾਲ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਤੇ ਲਾਲਜੀਤ ਸਿੰਘ ਭੁੱਲਰ ਅਤੇ ਉਸਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਬਾਘਾ ਤੋਂ ਇਲਾਵਾ ਤਿੰਨ ਹੋਰ ਅਣਪਛਾਤਿਆਂ ਵਿਰੁੱਧ ਮੁਕਦਮਾ ਦਰਜ ਕਰ ਲਿਆ ਸੀ। 

ਇੱਥੇ ਇਹ ਵੀ ਦੱਸਣ ਯੋਗ ਹੈ ਕਿ ਇਸ ਮੁੱਦੇ ਨੂੰ ਲੈ ਕੇ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੇ ਆਗੂਆਂ ਵੱਲੋਂ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ ਸੀ ਅਤੇ ਲੰਬੇ ਸੰਘਰਸ਼ ਦਾ ਐਲਾਨ ਵੀ ਕੀਤਾ ਗਿਆ ਸੀ । 

ਦੱਸਣਾ ਇਹ ਵੀ ਹੋਵੇਗਾ ਕਿ ਲਾਲਜੀਤ ਭੁੱਲਰ ਨੇ ਆਪਣੇ ਪਿਤਾ ਨੂੰ ਵੇਅਰ ਹਾਊਸ ਦਾ ਟੈਂਡਰ ਦਵਾਉਣ ਲਈ ਡਾਕਟਰ ਗਗਨਦੀਪ ਸਿੰਘ ਡੀਐਮ ਵੇਅਰਹਾਊਸ ਉੱਪਰ ਦਬਾਅ ਪਾਇਆ ਸੀ ਅਤੇ ਟੈਂਡਰ ਨਾ  ਮਿਲਣ ਤੇ ਉਸ ਨੂੰ ਘਰ ਬੁਲਾ ਕੇ ਕੁੱਟਮਾਰ ਕੀਤੀ ਅਤੇ ਆਪਣੇ ਪਿਸਤੌਲ ਦੀ ਨੋਕ ਤੇ ਉਸ ਤੋਂ ਜਬਰੀ ਇੱਕ ਵੀਡੀਓ ਵੀ ਬਣਵਾਈ ਗਈ ਸੀ ਜਿਸਦੇ ਵਿਰੋਧੀ ਧਿਰ ਸ਼ਰੇਆਮ ਦੋਸ਼ ਲਗਾ ਰਹੀ ਹੈ।

Categories: Crime

Tags: None

Published on: 24 Mar 2026

Guraashish Singh Dhaliwal
Mobile N/A
📣 Share this post

Latest News