• Monday, 26 October 2026
Advertisement Advertisement
Ad banner Ad banner
ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਮੁੱਖ ਮਹਿਮਾਨ ਵਜੋਂ ਕੀਤੀ ਸਿਰਕਤ

25 Oct 2026 | 22 Views

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਮੁੱਖ ਮਹਿਮਾਨ ਵਜੋਂ ਕੀਤੀ ਸਿਰਕਤ

 

ਭਾਰੀ ਗਿਣਤੀ ਵਿੱਚ ਸੰਗਤਾਂ ਨੇ ਮਾਣਿਆ ਆਨੰਦ

500 ਡਰੋਨਾਂ ਨੇ ਆਕਾਸ਼ ਵਿੱਚ ਸਿਰਜਿਆ ਅਲੌਕਿਕ ਨਜ਼ਾਰਾ, ਸੰਗਤਾਂ ਹੋਈਆਂ ਮੰਤਰਮੁਗਧ

 ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ

                    ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਅਲੌਕਿਕ ਡਰੋਨ ਸ਼ੋਅ ਦਾ ਸਫਲ ਆਯੋਜਨ ਕੀਤਾ ਗਿਆ, ਜਿਸ ਦਾ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਭਰਪੂਰ ਆਨੰਦ ਮਾਣਿਆ । ਇਸ ਸਮਾਗਮ ਵਿੱਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਵਿਸ਼ੇਸ਼ ਤੌਰ ਤੇ ਸਿ਼ਰਕਤ ਕੀਤੀ। ਸਮਾਗਮ ਦੌਰਾਨ ਆਕਾਸ਼ ਵਿੱਚ 500 ਡਰੋਨਾਂ ਦੀਆਂ ਵੱਖ—ਵੱਖ ਆਕਰਸ਼ਕ ਢੰਗ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਬਾਣੀ ਬਾਰੇ ਬਣਾਈਆਂ ਆਕ੍ਰਿਤੀਆਂ ਨੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ।

                  ਇਸ ਤੋਂ ਪਹਿਲਾਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਮਾਨਵਤਾ, ਸਮਾਨਤਾ ਅਤੇ ਭਾਈਚਾਰਕ ਸਾਂਝ ਦੇ ਮਾਰਗ ਉੱਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮੂਹ ਹਾਜ਼ਰੀਨ ਸੰਗਤ ਨੇ ਡਰੋਨ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਸਿਧਾਂਤ ਨੂੰ ਵੇਖਿਆ ਹੈ। ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ ਕਿ ਜਿਹਨਾਂ ਵਲੋਂ ਸਮੁੱਚੇ ਪੰਜਾਬ ਵਿਚ ਇਸ ਡਰੋਨ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਤੇ ਬਾਣੀ ਬਾਰੇ ਸੰਗਤ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ ।

                ਇਸ ਦੌਰਾਨ ਪ੍ਰਸਿੱਧ ਇੰਟਰਨੈਸ਼ਨਲ ਢਾਡੀ ਜੱਥਾ ਗਿਆਨੀ ਸੁਰਿੰਦਰ ਸਿੰਘ ਪਾਰਸ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਦਾ ਇਤਿਹਾਸ ਅਤੇ ਬਾਣੀ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।


            ਇਸ ਮੌਕੇ ਐਸ.ਡੀ.ਐਮ.-ਕਮ-ਸਹਾਇਕ ਕਮਿਸ਼ਨਰ (ਜ) ਗੁਰਕਿਰਨਦੀਪ ਸਿੰਘ, ਤਹਿਸੀਲਦਾਰ ਅੰਜੂ ਬਾਲਾ, ਨਾਇਬ ਤਹਿਸੀਲਦਾਰ ਬਰੀਵਾਲਾ ਅਰਸ਼ਪ੍ਰੀਤ ਕੌਰ,  ਜ਼ਿਲ੍ਹਾ ਖੇਡ ਅਫਸਰ ਅਨਿੰਦਰਵੀਰ ਕੌਰ ਬਰਾੜ , ਮੈਂਬਰ ਨਗਰ ਕੌਂਸਲ ਵਿੱਕੀ, ਪ੍ਰਧਾਨ ਟਰੱਕ ਯੂਨੀਅਨ ਸੁਖਜਿੰਦਰ ਸਿੰਘ ਬਬਲੂ ਬਰਾੜ, ਵਾਇਸ ਪ੍ਰਧਾਨ ਨਗਰ ਕੌਂਸਲ ਹਰਦੀਪ ਸਿੰਘ ਕਾਲਾ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ, ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਆਦਿ ਹਾਜ਼ਰ ਸਨ।

Categories: Punjab

Tags: Local

Published on: 25 Oct 2026

Guraashish Singh Dhaliwal
Mobile N/A
📣 Share this post

Latest News