• Thursday, 22 October 2026
Advertisement Advertisement
Ad banner Ad banner
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 106.98 ਲੱਖ ਰੁਪਏ ਦੀ ਲਾਗਤ ਵਾਲੀ ਬੰਗਾਂਵਾਲੀ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ

22 Oct 2026 | 10 Views

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 106.98 ਲੱਖ ਰੁਪਏ ਦੀ ਲਾਗਤ ਵਾਲੀ ਬੰਗਾਂਵਾਲੀ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ



*ਪਿੰਡ ਵਾਸੀਆਂ ਨੂੰ ਸਾਫ਼ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਬੁਨਿਆਦੀ ਢਾਂਚੇ ਨੂੰ ਕੀਤਾ ਜਾਵੇਗਾ ਮਜ਼ਬੂਤ: ਨਰਿੰਦਰ ਕੌਰ ਭਰਾਜ

ਸੰਗਰੂਰ, 22 ਅਕਤੂਬਰ:

ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬੰਗਾਂਵਾਲੀ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਦੀ 106.98 ਲੱਖ ਰੁਪਏ ਦੀ ਪ੍ਰਵਾਨਿਤ ਲਾਗਤ ਵਾਲੀ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਦੀ ਸਹੂਲਤ ਨੂੰ ਹੋਰ ਬਿਹਤਰ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸਾਫ਼ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਹਰ ਪਰਿਵਾਰ ਦੀ ਮੁੱਢਲੀ ਲੋੜ ਹੈ। ਉਨ੍ਹਾਂ ਕਿਹਾ ਕਿ ਬੰਗਾਂਵਾਲੀ ਦੀ ਇਸ ਜਲ ਸਪਲਾਈ ਸਕੀਮ ਨਾਲ ਪਿੰਡ ਵਿੱਚ ਪਾਣੀ ਦੀ ਸਪਲਾਈ ਨਾਲ ਸਬੰਧਤ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲੇਗੀ ਅਤੇ ਵਸਨੀਕਾਂ ਨੂੰ ਬਿਹਤਰ ਜਲ ਸਪਲਾਈ ਸਹੂਲਤ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਪਿੰਡਾਂ ਵਿੱਚ ਅਜਿਹੀਆਂ ਸਹੂਲਤਾਂ ਵਿਕਸਤ ਕਰਨਾ ਹੈ, ਜਿਨ੍ਹਾਂ ਦਾ ਲੋਕਾਂ ਨੂੰ ਲੰਮੇ ਸਮੇਂ ਤੱਕ ਲਾਭ ਮਿਲ ਸਕੇ। ਉਨ੍ਹਾਂ ਆਖਿਆ ਕਿ ਪੀਣ ਵਾਲੇ ਪਾਣੀ ਨਾਲ ਜੁੜੀਆਂ ਲੋੜਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕਰਨਾ ਲੋਕਾਂ ਦੀ ਸਿਹਤ ਅਤੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਵੱਲ ਅਹਿਮ ਕਦਮ ਹੈ।

ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਵਿਕਾਸ ਕਾਰਜਾਂ ਦੀ ਸਾਰਥਕਤਾ ਉਨ੍ਹਾਂ ਦੀ ਗੁਣਵੱਤਾ ਅਤੇ ਸਮੇਂ ਸਿਰ ਮੁਕੰਮਲ ਹੋਣ ਵਿੱਚ ਹੈ। ਉਨ੍ਹਾਂ ਸਬੰਧਤ ਵਿਭਾਗ ਨੂੰ ਸਕੀਮ ਦੇ ਕੰਮ ਦੌਰਾਨ ਨਿਰਧਾਰਿਤ ਤਕਨੀਕੀ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਕਾਰਜਾਂ ਦੀ ਨਿਯਮਤ ਨਿਗਰਾਨੀ ਕਰਨ ਲਈ ਕਿਹਾ, ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਸਮੇਂ ਸਿਰ ਮਿਲ ਸਕੇ।

ਵਿਧਾਇਕ ਨੇ ਪਿੰਡ ਵਾਸੀਆਂ ਨੂੰ ਪਾਣੀ ਦੀ ਸੁਚੱਜੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪਾਣੀ ਦੀ ਬੱਚਤ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਬੇਲੋੜੀ ਬਰਬਾਦੀ ਰੋਕਣ ਅਤੇ ਜਲ ਸਪਲਾਈ ਪ੍ਰਣਾਲੀ ਦੀ ਸੰਭਾਲ ਵਿੱਚ ਲੋਕਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕਾ ਸੰਗਰੂਰ ਦੇ ਪਿੰਡਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਉਪਰਾਲੇ ਜਾਰੀ ਰਹਿਣਗੇ।

Categories: Punjab

Tags: Local

Published on: 22 Oct 2026

Guraashish Singh Dhaliwal
Mobile N/A
📣 Share this post

Latest News