• Wednesday, 15 April 2026
Advertisement Advertisement
ਵਿਧਾਇਕ ਰਣਬੀਰ ਭੁੱਲਰ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਗਿਆ ਉਦਘਾਟਨ

15 Apr 2026 | 7 Views

ਵਿਧਾਇਕ ਰਣਬੀਰ ਭੁੱਲਰ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਗਿਆ ਉਦਘਾਟਨ

ਫਿਰੋਜ਼ਪੁਰ, 15 ਅਪ੍ਰੈਲ 2026 :

 

ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਰਣਬੀਰ ਸਿੰਘ ਭੁੱਲਰ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸਰਕਾਰੀ ਹਾਈ ਸਕੂਲ ਨਿਜ਼ਾਮ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਇਲਮੇ ਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਰਿਫ਼ ਕੇ ਵਿਖੇ ਕਰਵਾਏ ਗਏ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ ਕੀਤੇ ਗਏ।

 

ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਹਲਕੇ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਨਵੇਂ ਕਲਾਸ ਰੂਮਾਂ ਦੀ ਉਸਾਰੀ, ਸਕੂਲਾਂ ਦੀ ਮੁਰੰਮਤ, ਬਾਊਂਡਰੀ ਵਾਲਾਂ ਦੀ ਉਸਾਰੀ, ਟਾਇਲਟ ਬਲਾਕਾਂ ਦੀ ਸੁਧਾਰ, ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਅਤੇ ਹੋਰ ਬੁਨਿਆਦੀ ਢਾਂਚਾਗਤ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਢੁੱਕਵਾਂ ਮਾਹੌਲ ਮਿਲੇਗਾ।

 

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿੱਚ ਇਤਿਹਾਸਕ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨਾ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਹੈ, ਜਿਸ ਤਹਿਤ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਅਧੀਨ ਵੱਡੇ ਪੱਧਰ ‘ਤੇ ਸਕੂਲਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।

 

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਦੇ ਹੋਰ ਸਕੂਲਾਂ ਵਿੱਚ ਲੋੜ ਅਨੁਸਾਰ ਵਿਕਾਸ ਕਾਰਜ ਜਾਰੀ ਰੱਖੇ ਜਾਣਗੇ ਤਾਂ ਜੋ ਬੱਚਿਆਂ ਨੂੰ ਵਧੀਆ ਸਿੱਖਿਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

 

ਇਸ ਮੌਕੇ ਹਰਮੰਦਰ ਸਿੰਘ ਬਰਾੜ ਜੋਨ ਇੰਚਾਰਜ, ਹਲਕਾ ਕੋਆਰਡੀਨੇਟਰ ਸਿੱਖਿਆ ਵਿਭਾਗ ਐਲਨ ਭੱਟੀ, ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਸ਼ਹਿਰ ਬਲਰਾਜ ਸਿੰਘ ਕਟੋਰਾ, ਰਾਜ ਬਹਾਦਰ ਸਿੰਘ ਗਿੱਲ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ, ਬੀ.ਪੀ.ਈ.ਓ ਰਾਜਨ ਨਰੂਲਾ, ਸੀ.ਐੱਚ.ਟੀ ਰਾਧਿਕਾ, ਮਹਿੰਦਰ ਸਿੰਘ ਸ਼ੈਲੀ, ਸਕੂਲ ਇੰਚਾਰਜ ਪ੍ਰਿੰਸ ਕੁਮਾਰ, ਅਤਰ ਸਿੰਘ ਗਿੱਲ, ਵਿਕਾਸ ਸ਼ਰਮਾ,ਅਕਸ਼ ਕੁਮਾਰ ਆਦਿ ਹਾਜ਼ਰ ਸਨ।

Categories: Education

Tags: None

Published on: 15 Apr 2026

Guraashish Singh Dhaliwal
Mobile N/A
📣 Share this post

Latest News