• Wednesday, 18 March 2026
Advertisement Advertisement
ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਵਪਾਰ ਵਿੰਗ ਦੀ ਮੀਟਿੰਗ

18 Mar 2026 | 7 Views

ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਵਪਾਰ ਵਿੰਗ ਦੀ ਮੀਟਿੰਗ

ਫ਼ਿਰੋਜ਼ਪੁਰ, 18 ਮਾਰਚ :

ਫਿਰੋਜ਼ਪੁਰ ਸ਼ਹਿਰੀ ਦੇ ਵੱਖ-ਵੱਖ ਬਾਜ਼ਾਰਾਂ ਨਾਲ ਸੰਬੰਧਿਤ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਅਹਿਮ ਬੈਠਕ ਹਲਕਾ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਵਪਾਰੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਤੁਰੰਤ ਹੱਲ ਲਈ ਢੁਕਵੇਂ ਕਦਮ ਚੁੱਕਣ ਸਬੰਧੀ ਯੋਜਨਾ ਤਿਆਰ ਕਰਨਾ ਸੀ।

ਮੀਟਿੰਗ ਦੌਰਾਨ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਵੱਖ-ਵੱਖ ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਵਪਾਰੀਆਂ ਨੇ ਆਪਣੇ ਇਲਾਕਿਆਂ ਵਿੱਚ ਆ ਰਹੀਆਂ ਰੋਜ਼ਾਨਾ ਸਮੱਸਿਆਵਾਂ ਨੂੰ ਖੁੱਲ੍ਹ ਕੇ ਰੱਖਿਆ। 

ਇਸ ਮੌਕੇ ਵਿਧਾਇਕ ਭੁੱਲਰ ਨੇ ਸਾਰੇ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸ਼ਹਿਰ ਦੀ ਆਰਥਿਕ ਰੀੜ੍ਹ ਦੀ ਹੱਡੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ।

ਮੀਟਿੰਗ ਦੌਰਾਨ ਤਹਿਬਜ਼ਾਰੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ‘ਤੇ ਜ਼ੋਰ ਦਿੱਤਾ ਗਿਆ। ਇਸਦੇ ਨਾਲ ਹੀ ਬਾਜ਼ਾਰਾਂ ਵਿੱਚ ਚੋਰੀ ਦੀਆਂ ਘਟਨਾਵਾਂ ‘ਤੇ ਚਿੰਤਾ ਜਤਾਈ ਗਈ ਅਤੇ ਪੁਲਿਸ ਪ੍ਰਸ਼ਾਸਨ ਨੂੰ ਇਸ ‘ਤੇ ਨਕੇਲ ਕਸਣ ਲਈ ਕਿਹਾ ਗਿਆ। ਨਗਰ ਨਿਗਮ ਵੱਲੋਂ ਨਾਜਾਇਜ਼ ਕਬਜ਼ਿਆਂ ਖਿਲਾਫ ਕੀਤੀ ਜਾਣ ਵਾਲੀ ਕਾਰਵਾਈ ਦੌਰਾਨ ਕਾਨੂੰਨਪਾਲਕ ਵਪਾਰੀਆਂ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਗਈ, ਤਾਂ ਜੋ ਬਾਜ਼ਾਰਾਂ ਵਿੱਚ ਸਫ਼ਾਈ ਅਤੇ ਵਿਵਸਥਾ ਬਣੀ ਰਹੇ।

ਅਖੀਰ ਵਿੱਚ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ਅਤੇ ਜਿੱਥੇ ਵੀ ਲੋੜ ਪਈ, ਉੱਚ ਪੱਧਰ ‘ਤੇ ਵੀ ਮਾਮਲੇ ਉਠਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਭਵਿੱਖ ਵਿੱਚ ਵੀ ਲਗਾਤਾਰ ਕੀਤੀਆਂ ਜਾਣਗੀਆਂ, ਤਾਂ ਜੋ ਪ੍ਰਸ਼ਾਸਨ ਅਤੇ ਵਪਾਰੀਆਂ ਵਿਚਕਾਰ ਸਿੱਧਾ ਸੰਪਰਕ ਬਣਿਆ ਰਹੇ ਅਤੇ ਮਸਲਿਆਂ ਦਾ ਸਮੇਂ-ਸਿਰ ਨਿਪਟਾਰਾ ਹੋ ਸਕੇ।

ਇਸ ਮੌਕੇ ਜ਼ਿਲ੍ਹਾ ਵਪਾਰ ਕਮਿਸ਼ਨ ਦੇ ਚੇਅਰਮੈਨ ਸੁਖਦੇਵ ਜੋਸਨ, ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਪਾਰ ਕਮਿਸ਼ਨ ਦੇ ਚੇਅਰਮੈਨ ਰਜਨੀਸ਼ ਸ਼ਰਮਾ ਸਮੇਤ ਫਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਦੀਆਂ ਐਸੋਸੀਏਸ਼ਨਾਂ ਦੇ ਨੁਮਾਇੰਦੇ ਹਾਜ਼ਰ ਸਨ। 

Categories: Punjab

Tags: None

Published on: 18 Mar 2026

Guraashish Singh Dhaliwal
Mobile N/A
📣 Share this post

Latest News