ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਵੋਟ ਦੀ ਮਹੱਤਤਾ ਬਾਰੇ ਕੀਤਾ ਗਿਆ ਜਾਗਰੂਕ
ਬਠਿੰਡਾ, 6 ਅਕਤੂਬਰ :
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ਾ ਅਤੇ ਐਸ.ਡੀ.ਐਮ. ਸ੍ਰੀ ਅਮਨਦੀਪ ਸਿੰਘ ਮਾਵੀ ਦੀ ਰਹਿਨੁਮਾਈ ਹੇਠ ਸਹਾਇਕ ਸਵੀਪ ਨੋਡਲ ਅਫ਼ਸਰ ਸ੍ਰੀ ਸੁਭਾਸ਼ ਚੰਦ ਅਤੇ ਡਾ. ਮੀਨਾ ਭਾਰਤੀ ਦੀ ਅਗਵਾਈ ਹੇਠ ਜ਼ਿਲ੍ਹਾ ਬਠਿੰਡਾ ਅਤੇ ਸ਼ਹਿਰੀ-92 ਸਵੀਪ ਟੀਮ ਵੱਲੋਂ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ।
ਜਾਗਰੂਕਤਾ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਅਤੇ ਲੋਕਤੰਤਰਿਕ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਨਾ ਸੀ।
ਜਾਗਰੂਕਤਾ ਰੈਲੀ ਦੌਰਾਨ ਵਿਦਿਆਰਥਣਾਂ ਨੇ ਹੱਥਾਂ ਵਿੱਚ ਵੋਟਰ ਜਾਗਰੂਕਤਾ ਸਬੰਧੀ ਤਖ਼ਤੀਆਂ ਫੜ ਕੇ ਨਾਅਰੇ ਲਗਾਉਂਦਿਆਂ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿੱਚ ਲੋਕਾਂ ਦਾ ਧਿਆਨ ਖਿੱਚਿਆ। ਧੋਬੀ ਬਾਜ਼ਾਰ ਅਤੇ ਕਿੱਕਰ ਬਾਜ਼ਾਰ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਵਿਦਿਆਰਥਣਾਂ ਨੇ ਵੋਟ ਦੀ ਮਹੱਤਤਾ, ਲੋਕਤੰਤਰ ਦੀ ਮਜ਼ਬੂਤੀ ਅਤੇ ਜ਼ਿੰਮੇਵਾਰ ਨਾਗਰਿਕ ਦੀ ਭੂਮਿਕਾ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ।
ਸਵੀਪ ਟੀਮ ਦੇ ਮੈਂਬਰਾਂ ਨੇ ਵੀ ਲੋਕਾਂ ਨੂੰ ਵੋਟਰ ਵਜੋਂ ਆਪਣੇ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਕੀਤਾ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਯੋਗ ਨਾਗਰਿਕਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਜ਼ਰੂਰੀ ਹੈ।
ਵਿਦਿਆਰਥਣਾਂ ਵੱਲੋਂ ਕੱਢੀ
ਰੈਲੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦੀ ਹੋਈ ਮੁੜ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਹੁੰਚ ਕੇ ਸਮਾਪਤ ਹੋਈ।
ਇਸ ਮੌਕੇ ਗੁਰਬਖ਼ਸ ਲਾਲ, ਜੋਨੀ ਸਿੰਗਲਾ, ਦੀਪਕ ਕੁਮਾਰ, ਨੀਰੂ ਚਾਵਲਾ ਅਤੇ ਨਵਨੀਤ ਸਮੇਤ ਸਵੀਪ ਟੀਮ ਦੇ ਮੈਂਬਰ ਅਤੇ ਸਕੂਲ ਸਟਾਫ਼ ਆਦਿ ਹਾਜ਼ਰ ਸੀ।