• Thursday, 22 October 2026
Advertisement Advertisement
Ad banner Ad banner
ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ 25 ਦੀ ਬਜਾਏ ਹੁਣ 24 ਅਕਤੂਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ- ਜ਼ਿਲ੍ਹਾ ਚੋਣ ਅਫਸਰ

22 Oct 2026 | 12 Views

ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ 25 ਦੀ ਬਜਾਏ ਹੁਣ 24 ਅਕਤੂਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ- ਜ਼ਿਲ੍ਹਾ ਚੋਣ ਅਫਸਰ



- ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਬੀ.ਐੱਲ.ਓਜ਼ ਅੰਤਿਮ ਵੋਟਰ ਸੂਚੀ ਸਮੇਤ ਬੂਥਾਂ ’ਤੇ ਰਹਿਣਗੇ ਹਾਜ਼ਰ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ

ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਮਿਤੀ 25 ਅਕਤੂਬਰ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਦੀ ਮਿਤੀ ਵਿੱਚ ਤਬਦੀਲੀ ਕੀਤੀ ਗਈ ਹੈ। ਹੁਣ ਇਹ ਵਿਸ਼ੇਸ਼ ਕੈਂਪ 24 ਅਕਤੂਬਰ 2026 (ਸ਼ਨੀਵਾਰ) ਨੂੰ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਏ ਜਾਣਗੇ।

ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ—ਕਮ—ਜ਼ਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਯੋਗ ਵੋਟਰਾਂ ਦੀ ਸਹੂਲਤ ਲਈ ਇਹ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ।      

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐੱਲ.ਓਜ਼) ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਸਰਸਰੀ ਸੁਧਾਈ-2026 ਦੀ ਅੰਤਿਮ ਵੋਟਰ ਸੂਚੀ ਸਮੇਤ ਹਾਜ਼ਰ ਰਹਿਣਗੇ ਅਤੇ ਲੋਕਾਂ ਨੂੰ ਵੋਟਰ ਸੂਚੀ ਵਿੱਚ ਆਪਣੇ ਨਾਂ ਦੀ ਜਾਂਚ ਕਰਨ ਵਿੱਚ ਸਹਾਇਤਾ ਕਰਨਗੇ। ਇਸ ਤੋਂ ਇਲਾਵਾ, ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਤੋਂ ਰਹਿ ਗਏ ਯੋਗ ਵਿਅਕਤੀਆਂ ਅਤੇ ਪਹਿਲੀ ਵਾਰ ਵੋਟਰ ਬਣਨ ਵਾਲੇ ਨੌਜਵਾਨਾਂ ਨੂੰ ਨਾਮ ਦਰਜ ਕਰਵਾਉਣ ਲਈ ਲੋੜੀਂਦੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਫਾਰਮ ਨੰਬਰ 6, 6ਏ ਅਤੇ 8 ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਵੀ ਸਹਿਯੋਗ ਕੀਤਾ ਜਾਵੇਗਾ।

ਜ਼ਿਲ੍ਹਾ ਚੋਣ ਅਫ਼ਸਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ਼ ਕੈਂਪਾਂ ਦੌਰਾਨ ਅੰਤਿਮ ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ ਅਤੇ ਜੇਕਰ ਨਾਮ ਦਰਜ ਨਹੀਂ ਹੈ ਤਾਂ ਨਿਰਧਾਰਤ ਪ੍ਰਕਿਰਿਆ ਅਨੁਸਾਰ ਰਜਿਸਟ੍ਰੇਸ਼ਨ ਕਰਵਾਉਣ ਲਈ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਇਸ ਦੇ ਨਾਲ ਹੀ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਵਿਸ਼ੇਸ਼ ਕੈਂਪਾਂ ਦੀ ਮਿਤੀ ਅਤੇ ਸਮੇਂ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ, ਤਾਂ ਜੋ ਯੋਗ ਵੋਟਰ ਇਨ੍ਹਾਂ ਕੈਂਪਾਂ ਦਾ ਲਾਭ ਉਠਾ ਸਕਣ।

Categories: Punjab

Tags: Local

Published on: 22 Oct 2026

Guraashish Singh Dhaliwal
Mobile N/A
📣 Share this post

Latest News