• Monday, 28 September 2026
Advertisement Advertisement
Ad banner Ad banner
ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਟਰੇਡਰਜ਼ ਕਮਿਸ਼ਨ ਵਚਨਬੱਧ: ਅਨਿਲ ਠਾਕੁਰ

28 Sep 2026 | 7 Views

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਟਰੇਡਰਜ਼ ਕਮਿਸ਼ਨ ਵਚਨਬੱਧ: ਅਨਿਲ ਠਾਕੁਰ

 

- ਪੰਜਾਬ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਨੇ ਮੀਟਿੰਗ ਕਰਕੇ ਵਪਾਰੀਆਂ ਦੀਆਂ ਸ਼ਿਕਾਇਤਾਂ ਦੀ ਕੀਤੀ ਸਮੀਖਿਆ

ਫ਼ਿਰੋਜ਼ਪੁਰ, 28 ਸਤੰਬਰ : 
ਪੰਜਾਬ ਟਰੇਡਰਜ਼ ਕਮਿਸ਼ਨ ਦੇ ਉਪ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚ ਕੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਵਪਾਰੀਆਂ ਦੀਆਂ ਦਰਖਾਸਤਾਂ ਅਤੇ ਸ਼ਿਕਾਇਤਾਂ ਦੀ ਸਮੀਖਿਆ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਵੀ ਮੌਜੂਦ ਸਨ।
ਇਸ ਮੌਕੇ ਉਪ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਅਤੇ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਟਰੇਡਰਜ਼ ਕਮਿਸ਼ਨ ਬਾਜ਼ਾਰਾਂ ਦੀ ਦਿੱਖ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਵਪਾਰੀਆਂ ਨਾਲ ਸਬੰਧਤ ਸਮੱਸਿਆਵਾਂ ਦੇ ਢੁੱਕਵੇਂ ਹੱਲ ਲਈ ਨਿਰੰਤਰ ਕਾਰਜ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਸਬੰਧਤ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟ੍ਰੇਡਰਜ਼ ਕਮਿਸ਼ਨ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸੂਬਾ ਪੱਧਰ 'ਤੇ ਵਿੱਤ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ, ਜੋ ਵਪਾਰੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕੰਮ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਟਰੇਡਰਜ਼ ਕਮਿਸ਼ਨ ਵਪਾਰੀਆਂ ਅਤੇ ਸਰਕਾਰ ਵਿਚਕਾਰ ਅਹਿਮ ਪੁਲ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਨਿਯੁਕਤ ਜ਼ਿਲ੍ਹਾ ਪੱਧਰੀ ਚੇਅਰਮੈਨ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਇਨ੍ਹਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਅਧਿਆਰੀਆਂ ਨਾਲ ਤਾਲਮੇਲ ਕਰਦੇ ਹਨ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਸਮੱਸਿਆਂਵਾਂ/ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕਰਨ ਦੀ ਹਦਾਇਤ ਕੀਤੀ।
ਇਸ ਮੌਕੇ ਉਨ੍ਹਾਂ ਵਪਾਰੀਆਂ ਵੱਲੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਜਿਸ ਵਿੱਚ, ਸਾਫ਼-ਸਫ਼ਾਈ, ਆਵਾਰਾ ਪਸ਼ੂਆਂ ਦੀ ਸਮੱਸਿਆ, ਬਾਜ਼ਾਰਾਂ ਵਿੱਚ ਜਨਤਕ ਪਖਾਨੇ, ਪੀਣ ਵਾਲਾ ਸਵੱਛ ਪਾਣੀ, ਬਸ ਸਟਾਪ, ਸੜਕਾਂ ਤੇ ਨਾਜਾਇਜ਼ ਕਬਜ਼ੇ ਆਦਿ ਸਬੰਧੀ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਪ੍ਰਾਪਤ ਸ਼ਿਕਾਇਤਾਂ ਦੇ ਛੇਤੀ ਤੋਂ ਛੇਤੀ ਨਿਪਟਾਰੇ ਲਈ ਹਦਾਇਤ ਕੀਤੀ। 
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਤੋਂ ਲਗਭਗ 150 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ ਜ਼ਿਲ੍ਹਾ ਪੱਧਰ ਦੀਆਂ ਲਗਭਗ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦਕਿ ਲੰਬਿਤ ਤਿੰਨ ਸ਼ਿਕਾਇਤਾਂ ਦਾ ਸੂਬਾ ਪੱਧਰ ’ਤੇ ਤਾਲਮੇਲ ਕਰਕੇ ਛੇਤੀਂ ਹੀ ਨਿਪਟਾਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹੇ ਦੇ ਵਪਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਕਾਰ ਬਿਹਤਰ ਤਾਲਮੇਲ ਦਾ ਨਤੀਜਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਵਪਾਰੀਆਂ ਨੂੰ ਲੋੜੀਂਦਾ ਪ੍ਰਸ਼ਾਸਕੀ ਸਹਿਯੋਗ ਮੁਹੱਈਆ ਕਰਵਾਉਣ ਲਈ ਸਬੰਧਤ ਵਿਭਾਗਾਂ ਨਾਲ ਲਗਾਤਾਰ ਤਾਲਮੇਲ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਵਪਾਰੀਆਂ ਵੱਲੋਂ ਪ੍ਰਾਪਤ ਸ਼ਿਕਾਇਤਾਂ ਅਤੇ ਸੁਝਾਵਾਂ ’ਤੇ ਪਹਿਲ ਦੇ ਆਧਾਰ ’ਤੇ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਇਸ ਮੌਕੇ ਐਸ.ਡੀ.ਐਮ. ਜ਼ੀਰਾ ਸ੍ਰੀ ਸੂਰਜ, ਡੀ.ਐਸ.ਪੀ. ਸ੍ਰੀ ਸੁਖਵਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਟਰੇਡ ਵਿੰਗ ਸ੍ਰੀ ਸੁਖਦੇਵ ਸਿੰਘ ਜੋਸਨ ਤੋਂ ਇਲਾਵਾ ਟਰੇਡ ਵਿੰਗ ਦੇ ਹੋਰ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Categories: Sports

Tags: Breaking

Published on: 28 Sep 2026

Guraashish Singh Dhaliwal
Mobile N/A
📣 Share this post

Latest News