• Thursday, 1 October 2026
Advertisement Advertisement
Ad banner Ad banner
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਮਨਾਇਆ ਅੰਤਰਰਾਸ਼ਟਰੀ ਸੀਨੀਅਰ ਸਿਟੀਜਨ ਦਿਵਸ

01 Oct 2026 | 8 Views

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਮਨਾਇਆ ਅੰਤਰਰਾਸ਼ਟਰੀ ਸੀਨੀਅਰ ਸਿਟੀਜਨ ਦਿਵਸ

 

ਫਿਰੋਜ਼ਪੁਰ, 01 ਅਕਤੂਬਰ 2026:

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ, ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਅੱਜ ਬਿਰਧ ਆਸ਼ਰਮ, ਫਿਰੋਜਪੁਰ ਵਿੱਚ ਅੰਤਰਰਾਸ਼ਟਰੀ ਸੀਨੀਅਰ ਸਿਟੀਜਨ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਆਪ ਮੌਜੂਦ ਸਨ। ਇਸ ਪ੍ਰੋਗਰਾਮ ਵਿੱਚ ਵਿਵੇਕਾਨੰਦ ਵਰਲਡ ਸਕੂਲ, ਫਿਰੋਜਪੁਰ ਦੇ ਬੱਚਿਆਂ ਨੇ ਭਾਗ ਲਿਆ ਅਤੇ ਬੱਚਿਆਂ ਨੇ ਇਸ ਦਿਵਸ ਮੌਕੇ  ਨੂੰ ਮੁੱਖ ਰੱਖਦੇ ਹੋਏ ਬਜ਼ੁਰਗਾਂ ਲਈ ਕਵਿਤਾ, ਨੁੱਕੜ ਨਾਟਕ ਅਤੇ ਸੰਗੀਤ ਆਦਿ ਆਇਟਮਾਂ ਪੇਸ਼ ਕੀਤੀਆਂ। 
ਇਸ ਪ੍ਰੋਗਰਾਮ ਵਿੱਚ ਸ੍ਰੀ ਅਮਤੋਜਦੀਪ ਸਿੰਘ, ਪੈਨਲ ਐਡਵੋਕੇਟ ਮੌਜੂਦ ਸਨ ਜਿਹਨਾਂ ਵੱਲੋਂ ਬਜੁਰਗਾਂ ਨੂੰ ਉਹਨਾਂ ਦੇ ਹੱਕਾਂ ਬਾਰੇ ਵੀ ਜਾਗਰੂਕ ਕੀਤਾ ਅਤੇ ਉਹਨਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਮੁਫਤ ਕਾਨੂੰਨੀ ਸਹਾਇਤਾ ਬਾਰੇ ਅਤੇ ਟੋਲ ਫ੍ਰੀ ਨੰਬਰ 15100 ਬਾਰੇ ਜਾਗਰੂਕ ਕੀਤਾ ਗਿਆ।
*

Categories: Punjab

Tags: Update

Published on: 01 Oct 2026

Guraashish Singh Dhaliwal
Mobile N/A
📣 Share this post

Latest News