ਸ੍ਰੀ ਮੁਕਤਸਰ ਸਾਹਿਬ, 28 ਸਤੰਬਰ:
ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ “ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4” ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼ ਕੀਤਾ ਗਿਆ ਅਤੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਵਿਖੇ ਪਹਿਲੇ ਦਿਨ ਅੰ-14 ਅਤੇ ਅੰ-17 ਉਮਰ ਵਰਗ ਦੇ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। ਇਸ ਮੌਕੇ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਹਲਕਾ ਵਿਧਾਇਕ ਸ. ਬਰਾੜ ਦੇ ਨਾਲ ਸ਼੍ਰੀ ਰਜਿੰਦਰ ਸਿੰਘ ਬਰਾੜ ਮਾਰਕਿਟ ਕਮੇਟੀ ਚੇਅਰਮੈਨ, ਉਪਕਾਰ ਸਿੰਘ ਪ੍ਰਧਾਨ, ਵਿੱਕੀ ਕੁਮਾਰ, ਪੀ.ਏ/ਐਮ.ਸੀ, ਸ. ਬਲਵੰਤ ਸਿੰਘ ਸਾਬਕਾ ਜ਼ਿਲ੍ਹਾ ਖੇਡ ਅਫਸਰ, ਸ. ਦਿਲਬਾਗ ਸਿੰਘ ਚੇਅਰਪਰਸਨ ਸਪੋਰਟਸ ਵੈਲਫੇਅਰ ਪੰਜਾਬ, ਸ. ਜਗਜੀਤ ਸਿੰਘ ਸਿੱਧੂ, ਪ੍ਰਧਾਨ ਹਾਕੀ ਐਸੋਸੀਏਸ਼ਨ, ਵਿਕਰਮਜੀਤ ਸਿੰਘ ਸਾਬਕਾ ਪੀ.ਸੀ.ਐਸ, ਜ਼ੋਗਿੰਦਰ ਸਿੰਘ ਸਾਬਕਾ ਏ.ਈ.ਓ, ਦਲਜੀਤ ਸਿੰਘ ਸਾਬਕਾ ਏ.ਈ.ਓ, ਕਾਲਾ ਥਾਂਦੇਵਾਲਾ ਪ੍ਰਧਾਨ ਕਬੱਡੀ ਐਸੋਸੀਏਸ਼ਨ, ਪੰਮਾ ਥਾਂਦੇਵਾਲਾ, ਅੰਤਰਰਾਸ਼ਟਰੀ ਖਿਡਾਰੀ, ਬਬਲੂ ਬਰਾੜ ਐਮ.ਸੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਵੱਲੋਂ ਮੁੱਖ ਮਹਿਮਨ ਅਤੇ ਵਿਸ਼ੇਸ਼ ਮਹਿਮਾਨਾਂ ਦਾ ਇਸ ਪ੍ਰੋਗਰਾਮ ਵਿੱਚ ਪਹੁੰਚਣ ֹ’ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਜੀ ਆਇਆ ਆਖਿਆ। ਇਸ ਮੌਕੇ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਅਤੇ ਇਸ ਉਪਰੰਤ ਉਨ੍ਹਾਂ ਵੱਲੋਂ ਜ਼ਿਲ੍ਹਾ ਪੱਧਰੀ ਖੇਡਾਂ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ।
ਇਸ ਦੌਰਾਨ ਅਥਲੈਟਿਕਸ ਗੇਮ ਦੇ 400 ਮੀਟਰ ਰੇਸ ਦੇ ਈਵੇਂਟ ਕਰਵਾਏ ਗਏ, ਜਿਨ੍ਹਾਂ ਦੇ ਨਤੀਜੇ ਇਸ ਤਰਾਂ ਰਹੇ : ਗੇਮ ਅਥਲੈਟਿਕਸ ਅੰ-17 ਲੜਕੇ ਵਿੱਚ ਕਰਨਬੀਰ ਸਿੰਘ ਨੇ ਪਹਿਲਾ ਸਥਾਨ, ਪ੍ਰਭਜੋਤ ਸਿੰਘ ਗਿੱਦੜਬਾਹਾ ਨੇ ਦੂਜਾ ਸਥਾਨ, ਜਸ਼ਨਪ੍ਰੀਤ ਸਿੰਘ ਗਿੱਦੜਬਾਹਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ਨੈਸ਼ਨਲ), ਅਥਲੈਟਿਕਸ, ਫੁੱਟਬਾਲ, ਹੈਂਡਬਾਲ, ਰੋਲਰ ਸਕੇਟਿੰਗ, ਬੈੱਡਮਿੰਟਨ, ਬਾਸਕਿਟਬਾਲ, ਕਿੱਕ ਬਾਕਸਿੰਗ, ਬਾਕਸਿੰਗ, ਕੁਸ਼ਤੀ, ਪਾਵਰ ਲਿਫਟਿੰਗ, ਵੇਟ ਲਿਫਟਿੰਗ, ਗੱਤਕਾ, ਟੇਨਿਸ ਕ੍ਰਿਕਟ ਬਾਲ, ਆਰਚਰੀ, ਸ਼ੂਟਿੰਗ ਗੇਮ ਦੇ ਖੇਡ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਮੁੱਖ ਮਹਿਮਾਨ ਦੀ ਹਾਜ਼ਰੀ ਵਿੱਚ ਗਿੱਧੇ ਦਾ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਗਿਆ।
ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ, ਦਫ਼ਤਰੀ ਸਟਾਫ, ਸਿੱਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ, ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ ਅਤੇ ਹੋਰ ਪਤਵੰਤੇ ਵਿਅਕਤੀ ਆਦਿ ਹਾਜ਼ਰ ਸਨ।