• Thursday, 1 October 2026
Advertisement Advertisement
Ad banner Ad banner
ਜ਼ਿਲ੍ਹਾ ਪੱਧਰੀ ਖੇਡਾਂ ਅੰਡਰ—21 ਅਤੇ 21 ਤੋਂ 30 ਉਮਰ ਵਰਗ ਦੀ ਹੋਈ ਸ਼ੁਰੁਆਤ

01 Oct 2026 | 8 Views

ਜ਼ਿਲ੍ਹਾ ਪੱਧਰੀ ਖੇਡਾਂ ਅੰਡਰ—21 ਅਤੇ 21 ਤੋਂ 30 ਉਮਰ ਵਰਗ ਦੀ ਹੋਈ ਸ਼ੁਰੁਆਤ

 

ਸ੍ਰੀ ਮੁਕਤਸਰ ਸਾਹਿਬ, 01 ਅਕਤੂਬਰ


             ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ—4 ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਅੰ—21 ਅਤੇ 21—30 ਉਮਰ ਵਰਗ (ਲੜਕੇ/ ਲੜਕੀਆਂ) ਦੇ ਖੇਡ ਮੁਕਾਬਲਿਆਂ ਦੀ ਸ਼ੁਰੁਆਤ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਮਾਰਕਿਟ ਕਮੇਟੀ ਮਲੋਟ ਜਸ਼ਨ ਬਰਾੜ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ ।

ਇਸ ਮੌਕੇ ਸ. ਜਸ਼ਨ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਪਿੰਡ ਪੱਧਰ ਤੋਂ ਲੈ ਕੇ ਜ਼ਿਲ੍ਹਾ ਅਤੇ ਸੂਬਾ ਪੱਧਰ ਤੱਕ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵਧੀਆ ਮੰਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਅਤੇ ਖੇਡਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ। ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਖਿਡਾਰੀਆਂ ਵਿੱਚ ਬੇਹੱਦ ਸਮਰੱਥਾ ਹੈ ਅਤੇ ਅਜਿਹੇ ਖੇਡ ਮੁਕਾਬਲੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਜ਼ਿਲ੍ਹਾ ਖੇਡ ਅਫਸਰ ਸ਼੍ਰੀਮਤੀ ਅਨਿੰਦਰਵੀਰ ਕੌਰ ਨੇ ਖੇਡ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੇਮ ਅਥਲੈਟਿਕਸ ਅੰ—21 ਉਮਰ ਵਰਗ ਲੜਕਿਆਂ ਦੇ ਖੇਡ ਮੁਕਾਬਲਿਆਂ ਵਿੱਚ 400 ਮੀਟਰ ਈਵੇਂਟ ਵਿੱਚ ਪਰਮਜੀਤ ਸਿੰਘ ਮਲੋਟ ਨੇ ਪਹਿਲਾ ਸਥਾਨ, ਕੁਲਵੰਤ ਸਿੰਘ ਲੰਬੀ ਨੇ ਦੂਜਾ ਸਥਾਨ, ਰਵਿੰਦਰ ਸਿੰਘ ਮੁਕਤਸਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ—21 ਲੜਕੀਆਂ 400 ਮੀ ਵਿੱਚ ਕਿਰਨਦੀਪ ਕੌਰ ਨੇ ਪਹਿਲਾ ਸਥਾਨ, ਐਸ਼ਨੂਰ ਕੌਰ ਮਲੋਟ ਨੇ ਦੂਜਾ ਸਥਾਨ, ਸੁਨੀਤਾ ਰਾਣੀ ਗਿੱਦੜਬਾਹਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੇਮ ਕਿੱਕਬਾਕਸਿੰਗ 21—30 ਲੜਕਿਆਂ ਵਿੱਚ —79 ਕਿਲੋ ਵਿੱਚ ਨੀਰਜ ਕੁਮਾਰ, —94 ਕਿਲੋ ਵਿੱਚ ਪ੍ਰਭਜੋਤ ਸਿੰਘ ਨੇ ਪਹਿਲਾ ਸਥਾਨ ਅਤੇ —71 ਕਿਲੋ ਵਿੱਚ ਜ਼ਸਕਰਨ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰ—21 ਲੜਕੇ ਕਿੱਕਬਾਕਸਿੰਗ ਵਿੱਚ —51 ਕਿਲੋ ਵਿੱਚ ਬਲਵਿੰਦਰ ਸਿੰਘ ਨੇ ਪਹਿਲਾ ਸਥਾਨ, ਕ੍ਰਿਸ਼ਨ ਸਿੰਘ ਨੇ ਦੂਜਾ ਅਤੇ ਅਨਿਰੁੱਧ ਨੇ ਤੀਜਾ ਸਥਾਨ ਪ੍ਰਾਪਤ ਕੀਤਾ। —57 ਕਿਲੋ ਵਿੱਚ ਗੁਰਪ੍ਰੀਤ ਸਿੰਘ ਨੇ ਪਹਿਲਾ ਅਤੇ ਗੋਤਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। —63 ਕਿਲੋ ਵਿੱਚ ਰਾਜਵਿੰਦਰ ਸਿੰਘ ਨੇ ਪਹਿਲਾ, ਰਾਹੁਲ ਕੁਮਾਰ ਨੇ ਦੂਜਾ ਅਤੇ ਮਹਿਕਦੀਪ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। —69 ਕਿਲੋ ਵਿੱਚ ਅਕਾਸ਼ਦੀਪ ਸਿੰਘ ਨੇ ਪਹਿਲਾ ਸਥਾਨ, ਗੁਰਜੋਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਇਸ ਤੋਂ ਇਲਾਵਾ ਜ਼ਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਗੇਮ ਹੈਂਡਬਾਲ ਅੰ—21 ਲੜਕਿਆਂ ਵਿੱਚ ਐਸ.ਡੀ.ਸ.ਸ.ਸ ਰਥੜੀਆਂ ਦੀ ਟੀਮ ਨੇ ਪਹਿਲਾ ਸਥਾਨ, ਪਿੰਡ ਭੁੱਲਰ ਦੀ ਟੀਮ ਨੇ ਦੂਜਾ ਸਥਾਨ, ਸ.ਸ.ਸ.ਸ. ਦੋਦਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਜਿਲ੍ਹਾ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ—ਖੋ, ਕਬੱਡੀ (ਸਰਕਲ/ ਨੈਸ਼ਨਲ), ਅਥਲੈਟਿਕਸ, ਫੁੱਟਬਾਲ, ਹੈਂਡਬਾਲ, ਰੋਲਰ ਸਕੇਟਿੰਗ, ਬੈੱਡਮਿੰਟਨ, ਬਾਸਕਿਟਬਾਲ, ਕਿੱਕ ਬਾਕਸਿੰਗ, ਬਾਕਸਿੰਗ, ਕੁਸ਼ਤੀ, ਪਾਵਰ ਲਿਫਟਿੰਗ, ਵੇਟ ਲਿਫਟਿੰਗ, ਗੱਤਕਾ, ਟੇਨਿਸ ਕ੍ਰਿਕਟ ਬਾਲ, ਆਰਚਰੀ, ਸ਼ੂਟਿੰਗ ਗੇਮ ਦੇ ਖੇਡ ਮੁਕਾਬਲੇ ਕਰਵਾਏ ਗਏ।

ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ , ਦਫਤਰੀ ਸਟਾਫ, ਸਿੱਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ, ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ, ਹੋਰ ਕਈ ਪਤਵੰਤੇ ਵਿਅਕਤੀ ਆਦਿ ਹਾਜ਼ਰ ਰਹੇ।

Categories: Sports

Tags: Analysis

Published on: 01 Oct 2026

Guraashish Singh Dhaliwal
Mobile N/A
📣 Share this post

Latest News