You are currently viewing ਪੰਜਾਬ ਦੇ ਮੁੱਖ ਮੰਤਰੀ ਨੇ ਮਿੰਨੀ ਬੱਸ ਪਰਮਿਟਾਂ ਲਈ ਅਪਲਾਈ ਕਰਨ ਦੀ ਤਰੀਕ 15 ਜੁਲਾਈ ਤੱਕ ਵਧਾਈ
Punjab Chief Minister extends application deadline for mini bus permits till July 15

ਪੰਜਾਬ ਦੇ ਮੁੱਖ ਮੰਤਰੀ ਨੇ ਮਿੰਨੀ ਬੱਸ ਪਰਮਿਟਾਂ ਲਈ ਅਪਲਾਈ ਕਰਨ ਦੀ ਤਰੀਕ 15 ਜੁਲਾਈ ਤੱਕ ਵਧਾਈ

ਪੰਜਾਬ ਦੇ ਮੁੱਖ ਮੰਤਰੀ ਨੇ ਮਿੰਨੀ ਬੱਸ ਪਰਮਿਟਾਂ ਲਈ ਅਪਲਾਈ ਕਰਨ ਦੀ ਤਰੀਕ 15 ਜੁਲਾਈ ਤੱਕ ਵਧਾਈ
ਚੰਡੀਗੜ•, 28 ਜੂਨ  (ਜਗਮੀਤ ਚਹਿਲ )
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਐਲਾਨ ਕਰਦਿਆਂ ਮਿੰਨੀ ਬੱਸ ਪਰਿਮਟਾਂ ਲਈ ਅਪਲਾਈ ਕਰਨ ਦੀ ਆਖਰੀ ਤਰੀਕ ਵਧਾਉਂਦਿਆਂ 15 ਜੁਲਾਈ ਕਰ ਦਿੱਤੀ।
ਇਹ ਯੋਜਨਾ ਜੋ ਮੌਜੂਦਾ ਬੱਸ ਆਪਰੇਟਰਾਂ ਦੀ ਅਜਾਰੇਦਾਰੀ ਨੂੰ ਤੋੜਨ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ‘ਤੇ ਕੇਂਦਰਿਤ ਹੈ, ਤਹਿਤ ਅਰਜ਼ੀਆਂ ਜਮ•ਾਂ ਕਰਵਾਉਣ ਦੀ ਆਖਰੀ ਮਿਤੀ 30 ਜੂਨ ਸੀ।
ਸੂਬਾ ਸਰਕਾਰ ਵੱਲੋਂ 1400 ਤੋਂ ਵੱਧ ਪੇਂਡੂ ਰੂਟਾਂ ਨੂੰ ਕਵਰ ਕਰਨ ਲਈ ਪਰਮਿਟ ਦੇਣ ਵਾਸਤੇ ਅਰਜ਼ੀਆਂ ਮੰਗੀਆਂ ਗਈਆਂ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਵੱਲੋਂ ਨਵੇਂ ਮਿੰਨੀ ਬੱਸ ਪਰਮਿਟ ਜਾਰੀ ਕਰਨ ਸਬੰਧੀ ਅਰਜ਼ੀਆਂ ਲੈਣ ‘ਤੇ ਰੋਕ ਲਗਾਉਣ ਦੀ ਮੌਜੂਦਾ ਮਿੰਨੀ ਬੱਸ ਅਪਰੇਟਰਾਂ ਦੀ ਬੇਨਤੀ ਨੂੰ ਖਾਰਜ ਕਰ ਦਿੱਤਾ ਸੀ
ਕੈਪਟਨ ਅਮਰਿੰਦਰ ਸਿੰਘ ਨੇ ਆਖ਼ਰੀ ਮਿਤੀ ਵਿੱਚ ਵਾਧਾ ਕਰਨ ਦਾ ਐਲਾਨ ਨੂੰਕੈਪਟਨ ਨੂੰ ਪੁੱਛੋ’ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਬਠਿੰਡਾ ਦੇ ਇੱਕ ਬੇਰੁਜ਼ਗਾਰ ਨੌਜਵਾਨ ਦੇ ਸਵਾਲ ਦੇ ਜਵਾਬ ਦੌਰਾਨ ਕੀਤਾ ਜਿਸ ਵਿੱਚ ਨੌਜਵਾਨ ਨੇ ਕਿਹਾ ਕਿ ਉਹ ਮਿੰਨੀ ਬੱਸ ਚਲਾਉਣ ਲਈ ਪਰਮਿਟ ਚਾਹੁੰਦਾ ਹੈ ਜਿਵੇਂ ਕਿ ਮੁੱਖ ਮੰਤਰੀ ਨੇ ਵਾਅਦਾ ਕੀਤਾ ਸੀ।
ਗੌਰਤਲਬ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ 5000 ਮਿੰਨੀ ਬੱਸ ਪਰਮਿਟ ਜਾਰੀ ਕਰਨ ਦਾ ਐਲਾਨ ਕੀਤਾ ਸੀ ਜਿਸ ਅਨੁਸਾਰ ਟਰਾਂਸਪੋਰਟ ਵਿਭਾਗ ਨੇ ਇਹ ਪਰਮਿਟ ਦੇਣ ਸਬੰਧੀ ਅਰਜ਼ੀਆਂ ਦੀ ਮੰਗ ਲਈ ਜਨਤਕ ਨੋਟਿਸ ਜਾਰੀ ਕੀਤੇ ਸਨ। ਇਸ ਪ੍ਰਕਿਰਿਆ ਦੀ ਸ਼ੁਰੂਆਤ ਮਾਰਚ 2020 ਦੇ ਸ਼ੁਰੂ ਵਿੱਚ ਇੱਕ ਜਨਤਕ ਮੁਹਿੰਮ ਜ਼ਰੀਏ ਕੀਤੀ ਗਈ ਸੀ।

ਪੰਜਾਬ ਦੇ ਮੁੱਖ ਮੰਤਰੀ ਨੇ ਮਿੰਨੀ ਬੱਸ ਪਰਮਿਟਾਂ ਲਈ ਅਪਲਾਈ ਕਰਨ ਦੀ ਤਰੀਕ 15 ਜੁਲਾਈ ਤੱਕ ਵਧਾਈ