You are currently viewing ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਭਾਸ਼ਣ ਮੁਕਾਬਲੇ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਭਾਸ਼ਣ ਮੁਕਾਬਲੇ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਭਾਸ਼ਣ ਮੁਕਾਬਲੇ

ਬਠਿੰਡਾ, 11 ਫਰਵਰੀ (ਜਗਮੀਤ ਚਹਿਲ)

ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਤਹਿਤ ਵੱਖ-ਵੱਖ ਸਕੂਲਾਂ ਵਿੱਚ ਭਾਸ਼ਣ ਮੁਕਾਬਲੇ ਕਰਵਾਏ ਜਾ ਰਹੇ ਹਨ

ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਚੱਲ ਰਹੇ ਇਨਾਂ ਮੁਕਾਬਲਿਆਂ ਵਿੱਚ ਜ਼ਿਲੇ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਪੂਰੇ ਉਤਸ਼ਾਹ ਨਾਲ ਭਾਗ ਲੈ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੇ ਹਨ

ਇਨਾਂ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਸਿੱਖਿਆ ਅਫ਼ਸਰ ਸ੍ਰੀ ਸ਼ਿਵਪਾਲ ਨੇ ਦੱਸਿਆ ਕਿ ਆਨਲਾਈਨ ਕਰਵਾਏ ਗਏ ਇਨਾਂ ਬਲਾਕ ਪੱਧਰੀ ਭਾਸ਼ਣ ਮੁਕਾਬਲਿਆਂ ਵਿੱਚ ਜ਼ਿਲੇ ਦੇ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ।

 ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਸਬੰਧਤ ਬਲਾਕ ਪੱਧਰੀ ਭਾਸ਼ਣ ਮੁਕਾਬਲਿਆਂ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਿਆਨਾ ਦੀ 12 ਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਅਮਨਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰਾਂ ਬਲਾਕ ਗੋਨਿਆਣਾ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿੳਣ ਦੇ 8ਵੀਂ ਜਮਾਤ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਵੀ ਇਨਾਂ ਮੁਕਾਬਲਿਆਂ ਵਿੱਚ ਹਿੱਸਾ ਲਿਆ।

ਇਸੇ ਤਰਾਂ ਇਨਾਂ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਈਰੂਪਾ ਦੇ ਵਿਦਿਆਰਥੀ ਹਰਜਿੰਦਰ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਸਰਕਾਰੀ ਗਰਲਜ਼ ਸਕੂਲ ਮਾਲ ਰੋਡ ਬਠਿੰਡਾ ਦੀ ਵਿਦਿਆਰਥਣ ਮਨਜੋਤ ਕੌਰ ਵੱਲੋਂ ਵੀ ਇਨਾਂ ਮੁਕਾਬਲਿਆਂ ਵਿੱਚ ਹਿੱਸਾ ਲਿਆ ਗਿਆ।

ਮੁਕਾਬਲਿਆਂ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਜ਼ਿਲਾ ਸਿੱਖਿਆ ਅਫ਼ਸਰ ਸ੍ਰੀ ਸ਼ਿਵਪਾਲ ਅਤੇ ਉਪ ਜ਼ਿਲਾ ਸਿੱਖਿਆ ਸ੍ਰੀ ਇਕਬਾਲ ਸਿੰਘ ਦਾ ਵਿਸ਼ੇਸ ਸਹਿਯੋਗ ਰਿਹਾ।