ਕੇਂਦਰ ਸਰਕਾਰ ਸਥਿਤੀ ਨਾਲ ਨਜਿੱਠਣ ਵਿਚ ਨਾਕਾਮ ਰਹੀ :- ਸੁਪਰੀਮਕੋਰਟ8
ਸੁਪਰੀਮ ਕੋਰਟ ਵੱਲੋਂ ਕੱਲ੍ਹ ਸੁਣਿਆ ਜਾ ਸਕਦਾ ਹੈ ਫ਼ੈਸਲਾ
ਨਵੀਂ ਦਿੱਲੀ, 11 ਜਨਵਰੀ : (ਗੁਰਲਾਲ ਸਿੰਘ)
ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਸਬੰਧੀ ਸੁਪਰੀਮ ਕੋਰਟ ਵੱਲੋਂ ਅੱਜ ਦੀ ਸੁਣਵਾਈ ਖ਼ਤਮ ਹੋ ਚੁੱਕੀ ਹੈ। ਸੁਪਰੀਮ ਕੋਰਟ ਵੱਲੋਂ ਫ਼ੈਸਲਾ ਕੱਲ੍ਹ ਸੁਣਿਆ ਜਾ ਸਕਦਾ ਹੈ।ਸਥਿਤੀ ਨੂੰ ਦੇਖਦੇ ਹੋਏ ਸੁਪਰੀਮਕੋਰਟ 15 ਜਨਵਰੀ ਤੋਂ ਪਹਿਲਾ ਫੈਸਲਾ ਲੈਣ ਬਾਰੇ ਵਿਚਾਰ ਕਰ ਰਹੀ ਹੈ ।ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਮਸਲੇ ਦੇ ਹੱਲ ਲਈ ਕਮੇਟੀ ਬਣਾਉਣ ਦੀ ਤਿਆਰੀ ਕਰ ਰਹੇ ਹਨ। ਅੱਜ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਸਰਕਾਰ ਸਥਿਤੀ ਨਾਲ ਨਜਿੱਠਣ ਵਿਚ ਫੇਲ੍ਹ ਹੋਈ ਹੈ ਅਤੇ ਸਰਕਾਰ ਨੂੰ ਮਸਲੇ ਦਾ ਹੱਲ ਨਿਕਲਣ ਤਕ ਖੇਤੀ ਕਾਨੂੰਨਾਂ ਨੂੰ ਹੋਲਡ ਕਰਨਾ ਚਾਹੀਦਾ ਹੈ।
ਇਸ ਸੁਣਵਾਈ ਦੌਰਾਨ ਸੁਪਰੀਮ ਕੋਰਟ ਚ ਕੇਂਦਰ ਸਰਕਾਰ ਦਾ ਪੱਖ ਰੱਖਣ ਲਈ ਪਹੁੰਚੇ AG ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਹੋਲਡ ਨਾ ਕੀਤਾ ਜਾਵੇ, ਜੇਕਰ ਖੇਤੀ ਕਾਨੂੰਨ ਹੋਲਡ ਕੀਤੇ ਜਾਂਦੇ ਹਨ ਤਾਂ ਇਹ ਗ਼ਲਤ ਹੋਵੇਗਾ।ਇਸ ਦੌਰਾਨ ਸੁਪਰੀਮ ਕੋਰਟ ਨੇ ਸੰਕੇਤ ਦਿੱਤੇ ਕਿ ਜੇਕਰ ਸਰਕਾਰ ਕਾਨੂੰਨਾਂ ਨੂੰ ਹੋਲਡ ਨਹੀਂ ਕਰਦੀ ਤਾਂ ਉਨ੍ਹਾਂ ਵੱਲੋਂ ਮਸਲੇ ਦਾ ਹੱਲ ਨਿਕਲਣ ਤਕ ਖੇਤੀ ਕਾਨੂੰਨਾਂ ਨੂੰ ਹੋਲਡ ਕੀਤਾ ਜਾ ਸਕਦੈ ਫਿਲਹਾਲ ਵੇਖਣਾ ਹੋਵੇਗਾ ਕਿ ਸੁਪਰੀਮ ਕੋਰਟ ਵੱਲੋਂ ਕੀ ਫ਼ੈਸਲਾ ਸੁਣਾਇਆ ਜਾਵੇਗਾ।